← ਪਿਛੇ ਪਰਤੋ
ਫਿਰੋਜ਼ਪੁਰ 22 ਸਤੰਬਰ 2020 - ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਿਚ ਆਏ ਦਿਨ ਵੱਧਦੀ ਜਾ ਰਹੀ ਹੈ ਅਤੇ ਇਸ ਵਾਇਰਸ ਨਾਲ ਪੀੜ੍ਹਤ ਮਰੀਜ਼ਾਂ ਦਾ ਅੰਕੜਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਸਿਵਲ ਸਰਜਨ ਦਫਤਰ ਫਿਰੋਜ਼ਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੱਲ 145 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਫਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ ਵਿਚ ਅੱਜ ਕਰੀਬ 70 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 87 ਪਹੁੰਚ ਗਈ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਹੁਣ ਤੱਕ 3425 ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ, ਜਿਨ੍ਹਾਂ ਵਿਚੋਂ 2412 ਲੋਕ ਠੀਕ ਹੋ ਚੁੱਕੇ ਹਨ, ਜਦਕਿ 926 ਕੋਰੋਨਾ ਪੀੜ੍ਹਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਕਾਨੂੰਗੋ ਸੰਤੋਖ ਸਿੰਘ ਦੀ ਅਗਵਾਈ ਵਿਚ ਫਿਰੋਜ਼ਪੁਰ ਦੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ ਸੂਬਾ ਕਦੀਮ ਵਿਚ ਮਰੇ ਵਿਅਕਤੀ ਦੀ ਧਾਰਮਿਕਪ੍ਰੰਪਰਾ ਦੇ ਮੁਤਾਬਿਕ ਅੰਤਿਮ ਸਸਕਾਰ ਕਕੀਤਾ ਗਿਆ।
Total Responses : 265