- 25 ਮਈ ਨੂੰ ਪ੍ਰਾਈਵੇਟ ਸਕੂਲ ਰਹਿਣਗੇ ਬੰਦ: ਸਕੂਲ ਐਸੋਸੀਏਸ਼ਨ
ਫਿਰੋਜ਼ਪੁਰ, 23 ਸਤੰਬਰ 2020 - ਭਾਰਤ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਰਲੀਮੈਂਟ ਵਿੱਚ ਪਾਸ ਕੀਤੇ ਗਏ ਖੇਤੀ ਬਿਲ੍ਹਾਂ ਦੇ ਵਿਰੋਧ ਵਿਚ ਦੇਸ਼ ਦੇ ਕਿਸਾਨਾਂ ਦੇ ਵੱਖ –ਵੱਖ ਸਗੰਠਨਾਂ ਵੱਲੋਂ ਡੱਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐਫੀਏੇਟਿਡ ਅਤੇ ਰੈਕਿਗਨਾਇਜ਼ਡ ਸਕੂਲ ਹੈੱਡਸ ਐਸੋਸੀਏਸ਼ਨ ਪੰਜਾਬ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਹਮਾਇਤ ਦਿੱਤੀ ਜਾਵੇਗੀ ਅਤੇ ਜਥੇਬੰਦੀਆਂ ਦੇ ਸੱਦੇ 'ਤੇ 25 ਸਤਬੰਰ ਨੂੰ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੇਸ਼ਨ ਦੇ ਜਰਨਲ ਸੈਕਟਰੀ ਪ੍ਰਿੰਸੀਪਲ ਰਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਕਿਸਾਨਾਂ ਦੀ ਦੇਸ਼ ਵਿਆਪੀ ਹੜਤਾਲ ਸਬੰਧੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜਸਮਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿੱਚ ਸਰਵ ਸੰਮਤੀ ਨਾਲ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸੰਧੂ ਨੇ ਕਿਹਾ ਕਿ ਕਿਸਾਨਾਂ ਨੂੰ ਖਦਸ਼ਾ ਹੈ ਕਿ ਐੱਮਐੱਸਪੀ ਖਤਮ ਹੋਣ ਅਤੇ ਸਰਕਾਰੀ ਤੌਰ ਦਾ ਤੇ ਮੰਡੀ ਪ੍ਰਬੰਧ ਬੰਦ ਹੋਣ ਨਾਲ ਪ੍ਰਾਈਵੇਟ ਕੰਪਨੀਆ ਵੱਲੋਂ ਕਿਸਾਨਾਂ ਦੀ ਫ਼ਸਲ ਘਰਾਂ ਵਿੱਚ ਰੋਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖਾਸਕਰ ਪੰਜਾਬ ਅਤੇ ਕਈ ਹੋਰ ਰਾਜਾਂ ਵਿਚ ਗਿਣੇ ਚੁਣੇ ਲਘੂ ਉਦਯੋਗ ਹਨ ਜਿਸ ਕਾਰਨ ਜਿਆਦਾ ਅਬਾਦੀ ਖੇਤੀ 'ਤੇ ਨਿਰਭਰ ਹੈ। ਸੰਧੂ ਤੇ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਗਟ ਕੀਤੇ ਖਦਸ਼ਾ ਅਨੁਸਾਰ ਜੇਕਰ ਇਹ ਕਾਨੂੰਨ ਰਾਸਟਰਪਤੀ ਨੇ ਪਾਸ ਕਰ ਦਿੱਤਾ ਤਾਂ ਸੂਬੇ ਦੀ ਰੀੜ੍ਹ ਦੀ ਹੱਡੀ ਟੁੱਟ ਜਾਵੇਗੀ ਅਤੇ ਦੇਸ਼ ਦਾ ਅਰਥਚਾਰਾ ਤਬਾਹ ਹੋ ਜਾਵੇਗਾ। ਉਨਾਂ ਕਿਹਾ ਕਿ ਦੇਸ਼ ਦੀ ਜੀਡੀਪੀ ਪਹਿਲਾਂ ਹੀ ਮਨਫ਼ੀ 23 'ਤੇ ਪਹੁੰਚ ਚੁੱਕੀ ਹੈ। ਦੇਸ਼ ਦੀ ਕੁੱਲ ਅਬਾਦੀ ਦਾ 70 ਪ੍ਰਤੀਸ਼ਤ ਤੋਂ ਵੱਧ ਖੇਤੀ 'ਤੇ ਨਿਰਭਰ ਹੋਣ ਕਾਰਣ ਇਸ ਸੰਕਟ ਵਿਚ ਪ੍ਰਾਈਵੇਟ ਸਕੂਲ ਕਿਸਾਨਾਂ ਦੇ ਹੱਕ ਵਿਚ ਆਵਾਜ ਬੁਲੰਦ ਕਰਨਗੇ।
ਰਾਸਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਕੇਸਰ ਨੇ ਕਿਹਾ ਕਿ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਉਹ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਸਕੇਗਾ, ਪਰ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਆਤਮ ਨਿਰਭਰ ਹੋ ਸਕੇ। ਇਸੇ ਕਾਰਨ ਸਰਕਾਰ ਕਿਸਾਨ ਨੂੰ ਖੁਸ਼ਹਾਲ ਕਰਨ ਦੀ ਬਜਾਏ ਆਰਥਿਕਤਾ ਦੀ ਚੱਕੀ ਵਿੱਚ ਨਿਚੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਸਮੂਹਕ ਤੌਰ 'ਤੇ ਸਕੂਲ ਬੰਦ ਰਹਿਣਗੇ। ਇਸ ਮੌਕੇ ਹਰਚਰਨ ਸਿੰਘ ਸਾਮਾ , ਪ੍ਰਿੰਸੀਪਲ ਸੁਨੀਰ ਮੋਂਗਾ, ਪ੍ਰਿੰਸੀਪਲ ਮਨਜੀਤ ਸਿੰਘ ਵਿਰਕ, ਪ੍ਰਿੰਸੀਪਲ ਕੰਵਲਜੀਤ ਸਿੰਘ ਗਿੱਲ, ਪ੍ਰਿੰਸੀਪਲ ਜਸਵੀਰ, ਸਿੰਘ ਕਟਾਰੀਆ, ਪ੍ਰਿੰਸੀਪਲ ਪ੍ਰਤਾਪ ਸਿੰਘ ਵਿਰਕ, ਪ੍ਰਿੰਸੀਪਲ ਭੁਪਿੰਦਰ ਸਿੰਘ ਹੁੰਦਲ, ਪ੍ਰਿੰਸੀਪਲ ਰਜਨੀ ਸ਼ਰਮਾ,ਪ੍ਰਿੰਸੀਪਲ ਰਾਕੇਸ਼ ਸ਼ਰਮਾ, ਇੰਦਰਪਾਲ ਸਿੰਘ ਅਰਮਾਨਪੁਰਾ, ਪ੍ਰਿੰਸੀਪਲ ਇੰਦਰਪੀ੍ਰਤ ਸਿੰਘ ਸੰਧੂ, ਡਾ. ਹਰਜੀਤ ਸਿੰਘ, ਪ੍ਰਿੰਸੀਪਲ ਟਵਿੰਕਲ ਸਿੰਘ ਸੋਢੀ, ਕੁਲਦੀਪ ਸਿੰਘ, ਮਹਿੰਦਰਪਾਲ ਧੀਰ, ਲਖਵਿੰਦਰ ਸਿੰਘ ਢਿਲੋਂ ਅਤੇ ਪ੍ਰੇਮ ਗਰੋਵਰ ਵੀ ਮੌਜ਼ੂਦ ਸਨ।