ਐਸ.ਏ.ਐਸ.ਨਗਰ, 23 ਸਤੰਬਰ 2020 - ਜ਼ਿਲ੍ਹੇ ਵਿਚ ਕੋਵਿਡ-19 ਦੇ 156 ਮਰੀਜ਼ ਠੀਕ ਹੋਏ ਹਨ ਅਤੇ 238 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 78 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 40 ਕੇਸ, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 25 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 54 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 12 ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 4 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਪਿੰਡ ਮਨੌਲੀ ਤੋਂ 50 ਸਾਲਾ ਪੁਰਸ਼ (ਲੀਵਰ ਦਾ ਮਰੀਜ਼) ਦੀ ਸੁਹਾਣਾ ਹਸਪਤਾਲ ਵਿਖੇ, ਨਯਾਗਾਉਂ ਤੋਂ 76 ਸਾਲਾ ਪੁਰਸ਼ ( ਸ਼ੂਗਰ ਅਤੇ ਦਿਲ ਦਾ ਮਰੀਜ਼ ) ਦੀ ਪਾਰਸ ਹਸਪਤਾਲ ਵਿਖੇ, ਫੇਜ਼-9 ਤੋਂ 66 ਸਾਲਾ ਮਹਿਲਾ ( ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਅਤੇ ਪਿੰਡ ਚਾਓ ਮਾਜਰਾ ਤੋਂ 70 ਸਾਲਾ ਪੁਰਸ਼ (ਲੀਵਰ ਅਤੇ ਹਾਈਪ੍ਰਟੈਂਸ਼ਨ ) ਦੀ ਆਈ.ਵੀ.ਵਾਈ ਹਸਪਤਾਲ ਵਿਖੇ ਮੌਤ ਹੋ ਗਈ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 8939 ਹੋ ਗਈ ਹੈ I ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2637 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 6131 ਹੈ। ਜਦ ਕਿ ਹੁਣ ਤੱਕ ਕੁਲ 171 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।