ਹਰਿੰਦਰ ਨਿੱਕਾ
ਸੰਗਰੂਰ, 23 ਸਤੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਲਈ ਅੱਜ ਫਿਰ ਉਦੋਂ ਇੱਕ ਹੋਰ ਵੱਡੀ ਰਾਹਤ ਵਾਲੀ ਖ਼ਬਰ ਆਈ, ਜਦੋਂ ਮਿਸ਼ਨ ਫਤਿਹ ਤਹਿਤ 89 ਪਾਜ਼ੀਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 89 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।