ਨਵੀਂ ਦਿੱਲੀ, 23 ਸਤੰਬਰ 2020 - ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 65 ਸਾਲ ਸੀ। ਉਨ੍ਹਾਂ ਦੀ 11 ਸਤੰਬਰ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਅਤੇ ਉਨ੍ਹਾਂ ਦਾ ਏਮਜ਼ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਰੇਸ਼ ਅੰਗੜੀ ਕੋਰੋਨਾ ਨਾਲ ਮਰਨ ਵਾਲੇ ਕਰਨਾਟਕ ਦੇ ਦੂਜੇ ਸਾਂਸਦ ਹਨ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਅਸ਼ੋਕ ਗਸਟੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ ਅਤੇ ਉਹ ਰਾਜ ਸਭਾ ਮੈਂਬਰ ਸਨ। ਜਦੋਂ ਕਿ ਸੁਰੇਸ਼ ਲੋਕ ਸਭਾ ਮੈਂਬਰ ਸਨ।