← ਪਿਛੇ ਪਰਤੋ
ਨਿਰਵੈਰ ਸਿੰਘ ਸਿੰਧੀ
ਮਮਦੋਟ, 24 ਸਤੰਬਰ 2020 - ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ। ਉਪਰੋਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਬਲਾਕ ਮਮਦੋਟ ਪ੍ਰਧਾਨ ਪ੍ਰਕਾਸ਼ ਕੌਰ ਨੇ ਅੱਜ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ , ਜਦੋਂ ਕਿ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਾਂ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ । ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਵਾਪਸ ਲਵੇ ਤੇ ਜਾਰੀ ਕੀਤੇ ਗਏ ਬਿੱਲ ਰੱਦ ਕੀਤੇ ਜਾਣ । ਕਿਉਂਕਿ ਸੂਬੇ ਦਾ ਬੱਚਾ ਬੱਚਾ ਇਸ ਦਾ ਵਿਰੋਧ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਕੱਲ੍ਹ ਦੇ ਬੰਦ ਸਮੇਂ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪੋ ਆਪਣੇ ਪਿੰਡਾਂ ਦੇ ਨਜ਼ਦੀਕ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਰੋਸ ਰੋਸ ਪ੍ਰਦਰਸ਼ਨਾਂ ਵਿੱਚ ਪੁੱਜਣਗੀਆਂ।
Total Responses : 266