← ਪਿਛੇ ਪਰਤੋ
ਲੁਧਿਆਣਾ, 25 ਸਤੰਬਰ 2020 - ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜੀ ਤੋਂ ਬਚਿਆ ਜਾ ਸਕੇ। ਇਸ ਤੋਂ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਲੀਡਰਾਂ ਨੂੰ ਵੀ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਸਾਨ ਲੀਡਰਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਰਹੇਗਾ।
Total Responses : 266