← ਪਿਛੇ ਪਰਤੋ
ਰਾਜਵੰਤ ਸਿੰਘ
ਮੁਕਤਸਰ, 25 ਸਿਤੰਬਰ 2020 - ਖੇਤੀਬਾੜੀ ਆਰਡੀਨੈਸਾਂ ਵਿਰੁੱਧ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਲਕਾ ਵਾਇਜ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਇਸ ਤਹਿਤ ਲੰਬੀ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ। ਪਿੰਡ ਬਾਦਲ ਤੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਟਰੈਕਟਰ ਤੇ ਲੰਬੀ ਪਿੰਡ ਧਰਨੇ ਵਿਚ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿਚ ਉਹ ਕਿਸਾਨਾਂ ਦੇ ਨਾਲ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ, ਪੰਜਾਬੀ ਦੇ ਹਿੱਤ ਦੀ ਗੱਲ ਕੀਤੀ ਹੈ ਅਤੇ ਪਾਰਟੀ ਆਉਣ ਵਾਲੇ ਸਮੇਂ ’ਚ ਖੇਤੀ ਆਰਡੀਨੈਸਾਂ ਵਿਰੁੱੱਧ ਸੰਘਰਸ਼ ਹੋਰ ਤੇਜ਼ ਕਰੇਗੀ।
Total Responses : 266