ਚੰਡੀਗੜ੍ਹ, 26 ਸਤੰਬਰ 2020 - ਕੇਂਦਰ ਸ਼ਾਸਤ ਪ੍ਰਦੇਸ਼ ਦੀ ਸਰਕਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 207 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਚੰਡੀਗੜ੍ਹ 'ਚ ਕੋਰੋਨਾ ਦੇ ਅਜੇ ਵੀ ਕੁੱਲ 2298 ਕੇਸ ਐਕਟਿਵ ਹਨ, ਜਦੋਂ ਕਿ 8937 ਕੇਸ ਕੋਰੋਨਾ ਤੋਂ ਠੀਕ ਹੋ ਚੁੱਕ ਹਨ ਅਤੇ ਹੁਣ ਤੱਕ ਕੋਰੋਨਾ ਕਾਰਨ ਚੰਡੀਗੜ੍ਹ ਵਿੱਚ 145 ਮੌਤਾਂ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਚੰਡੀਗੜ੍ਹ 'ਚ ਕੋਰੋਨਾ ਦੇ 11,380 ਕੇਸ ਸਾਹਮਣੇ ਆ ਚੁੱਕੇ ਹਨ।