ਹਰੀਸ਼ ਕਾਲੜਾ
- ਕਿੱਟਾ ਵਿੱਚ ਆਕਸੀਮੀਟਰ ਸਮੇਤ ਜਰੂਰੀ ਉਪਕਰਨ ਅਤੇ ਦਵਾਈਆਂ ਮਰੀਜ਼ਾ ਲਈ ਲਾਭਦਾਇਕ-ਕਨੂੰ ਗਰਗ
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ 2020 - ਉਪ ਮੰਡਲ ਮੈਜਿਟਰੇਟ ਮੈਡਮ ਕੰਨੂ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਮੈਡੀਕਲ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਵਿੱਚ ਆਈਸੋਲੇਟ ਹੋਏ ਕਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਇਹ ਜਰੂਰੀ ਉਪਕਰਨ, ਦਵਾਈਆਂ ਅਤੇ ਹੋਰ ਸਮੱਗਰੀ ਵਾਲੀਆਂ ਕਿੱਟਾਂ ਦੀ ਵੰਡ ਸੁਰੂ ਕਰ ਦਿੱਤੀ ਹੈ ਤਾਂ ਜੋ ਘਰਾਂ ਵਿੱਚ ਆਈਸੋਲੇਟ ਮਰੀਜ਼ ਨਿਰੰਤਰ ਕਰੋਨਾ ਨਾਲ ਲੜਾਈ ਲੜ ਕੇ ਜਿੱਤ ਪ੍ਰਾਪਤ ਕਰ ਸਕਣ।
ਐਸ. ਡੀ. ਐਮ. ਨੇ ਕਿਹਾ ਕਿ ਸ਼ੁਰੂਆਤ ਵਿੱਚ ਲੋੜਵੰਦ ਮਰੀਜ਼ਾਂ ਨੂੰ ਇਹ ਵੰਡ ਸੁਰੂ ਕਰ ਦਿੱਤੀ ਹੈ ਇਸ ਕਿੱਟ ਵਿੱਚ ਆਕਸੀਮੀਟਰ, ਥਰਮਾਮੀਟਰ, ਦਵਾਈਆਂ ਅਤੇ ਕਰੋਨਾ ਪੋਜ਼ਿਟਿਵ ਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕਰਨ ਪੰਫਲੇਟ ਵੀ ਹਨ। ਉਹਨਾਂ ਕਿਹਾ ਕਿ ਆਕਸੀਮੀਟਰ ਨਾਲ ਨਿਰੰਤਰ ਕਰੋਨਾ ਪਾਜ਼ੀਟਿਵ ਮਰੀਜ਼ ਆਪਣੇ ਘਰ ਵਿੱਚ ਰਹਿ ਕੇ ਆਕਸੀਜਨ ਲੈਵਲ ਮਾਪ ਸਕਦਾ ਹੈ। ਉਹਨਾਂ ਕਿਹਾ ਕਿ ਬੁਖਾਰ ਚੈਕ ਕਰਨ ਤੋਂ ਇਲਾਵਾ ਦਵਾਈਆਂ ਇਸ ਕਿੱਟ ਵਿੱਚ ਮੋਜੂਦ ਹਨ ਪੰਜਾਬ ਸਰਕਾਰ ਵਲੋਂ ਕੋਰੋਨਾ ਪਾਜ਼ੀਟਿਵ ਹੋਏ ਮਰੀਜ਼ਾਂ ਨੂੰ ਇਹਨਾਂ ਕਿੱਟਾਂ ਦੀ ਵੰਡ ਸੁਰੂ ਕੀਤੀ ਗਈ ਹੈ।
ਕਨੂੰ ਗਰਗ ਨੇ ਕਿਹਾ ਕਿ ਮੋਜੂਦਾ ਸਮੇਂ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਰੱਖਣੀ ਬੇਹੱਦ ਜਰੂਰੀ ਹੈ। ਸੰਕਰਮਣ ਤੋਂ ਬਚਾਅ ਲਈ 20 ਸਕਿੰਟ ਤੱਕ ਕਿਸੇ ਵੀ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ ਇਸਦੇ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਮਿਹਨਤ ਤੇ ਲਗਨ ਨਾਲ ਕਰੋਨਾ ਨੂੰ ਹਰਾਉਣ ਲਈ ਸਾਵਧਾਨੀਆਂ ਅਪਣਾਉਣ ਦੀ ਪ੍ਰਰੇਨਾ ਦੇ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਭਾਗੇਦਾਰੀ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਲੋਕ ਪ੍ਰਸਾਸ਼ਨ ਨੂੰ ਆਪਣਾ ਸਹਿਯੋਗ ਦੇਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਉਣ।