ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 28 ਨਵੇਂ ਕੇਸ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 8 ਕੇਸ ਮਲੋਟ, 7 ਕੇਸ ਗਿੱਦੜਬਾਹਾ, 1 ਕੇਸ ਕੁੱਤਿਆਂਵਾਲੀ, 4 ਕੇਸ ਬਾਦਲ, 1 ਕੇਸ ਦੌਲਾ, 1 ਕੇਸ ਘੁਮਿਆਰਾ, 1 ਕੇਸ ਪੱਕੀ ਟਿੱਬੀ, 1 ਕੇਸ ਸਹਿਣਾ ਖੇੜਾ ਤੇ 1 ਕੇਸ ਕਿੱਲਿਆਂਵਾਲੀ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੁੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 42 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 316 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1065 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 358 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2485 ਹੋ ਗਿਆ ਹੈ, ਜਿਸ ਵਿੱਚੋਂ 1859 ਮਰੀਜ਼ਾਂ ਨੂੰ ਹੁਣ ਤੱਕ ਛੁੱਟੀ ਦਿੱਤੀ ਜਾ ਚੁੱਕੀ ਹੈੇ, ਜਦੋਂਕਿ ਹੁਣ 586 ਕੇਸ ਐਕਟਿਵ ਹਨ।
ਕੋਰੋਨਾ ਨਾਲ 50 ਸਾਲਾ ਔਰਤ ਦੀ ਮੌਤ
ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਅੱਜ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ 50 ਸਾਲਾ ਔਰਤ ਸੀ, ਜੋ ਪਿੰਡ ਕਿੱਲਿਆਂਵਾਲੀ ਦੀ ਰਹਿਣ ਵਾਲੀ ਸੀ। ਮਿ੍ਰਤਕ ਪੀਲੀਆ ਤੋਂ ਪੀੜ੍ਹਤ ਸੀ, ਜਿਸਨੂੰ ਬਠਿੰਡਾ ਦੇ ਹਸਪਤਾਲ ਵਿਖੇ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸਦਾ ਕੋਰੋਨਾ ਸੈਂਪਲ ਵੀ ਪਾਜ਼ੇਟਿਵ ਪਾਇਆ ਗਿਆ ਸੀ। ਅੱਜ ਇਲਾਜ ਦੌਰਾਨ ਇਸ ਔਰਤ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ 40 ਮੌਤਾਂ ਹੋ ਚੁੱਕੀਆਂ ਹਨ।