ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 30 ਸਤੰਬਰ 2020 - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੇਤੀ ਆਰਡੀਨੈਂਸਾਂ ਦੇ ਮਸਲੇ ਤੇ ਪੰਜਾਬ ਵਿਧਾਨ ਸਭਾ ਦੇ ਬੁਲਾਏ ਜਾ ਰਹੇ ਵਿਸ਼ੇਸ਼ ਸੈਸ਼ਨ ਸਬੰਧੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਕਿਹਾ ਹੈ ਕਿ ਮੋਦੀ ਸਰਕਾਰ ਦੇ ਆਰਡੀਨੈਂਸਾ ਰਾਹੀਂ ਜੋ ਸੰਕਟ ਦੀ ਘੜੀ ਪੰਜਾਬ ਦੇ ਲੋਕਾਂ ਤੇ ਪੈਦਾ ਹੋਈ ਹੈ, ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ ਨੇ ਅੱਖ ਰੱਖੀ ਹੋਈ ਹੈ, ਇਸ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਹਿਮਾਚਲ, ਝਾਰਖੰਡ, ਆਦਿ ਰਾਜਾਂ ਦੀ ਤਰਜ਼ ਤੇ ਇੱਕ ਮਤਾ ਪਾਸ ਕਰੇ ਜਿਸ ਰਾਹੀਂ ਪੰਜਾਬ ਵਿੱਚ ਸੂਬੇ ਤੋਂ ਬਾਹਰੀ ਵਿਅਕਤੀ ਜਾਂ ਕੰਪਨੀ ਵੱਲੋਂ ਜਮੀਨ ਖਰੀਦਣ ਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਜਾਵੇ, ਅਤੇ ਕਿਸੇ ਵੀ ਤਰ੍ਹਾਂ ਦੇ ਮਕਸਦ ਲਈ ਜ਼ਮੀਨ ਗ੍ਰਹਿਣ ਕਰਨ ਤੋਂ ਪਹਿਲਾਂ ਗ੍ਰਾਮ ਸਭਾ ਦੀ ਫਰਜ਼ੀ ਬਜਾਏ ਦਰੁਸਤ ਸਹਿਮਤੀ ਜ਼ਰੂਰੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਇਸ ਮੰਗ ਸਬੰਧੀ ਮਤਾ ਲਿਆਉਣਗੇ ਅਤੇ ਸਮੂਹ ਪਾਰਟੀਆਂ ਨੂੰ ਇਸ ਮਤੇ ਦਾ ਸਮੱਰਥਨ ਕਰਨਾ ਚਾਹੀਦਾ । ਇਸਦੇ ਨਾਲ ਹੀ ਸੰਧਵਾਂ ਨੇ ਮੰਗ ਕੀਤੀ ਕਿ ਜੇਕਰ ਕਿਸਾਨ ਵਿਰੋਧੀ ਬਿੱਲਾਂ ਦੀ ਤਿਆਰੀ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਦੀ ਸਹਿਮਤੀ ਨਹੀਂ ਸੀ ਤਾਂ ਕੇਂਦਰ ਸਰਕਾਰ ਦੇ ਮੰਤਰੀ ਖਿਲਾਫ਼ ਪਰੀਵੀਲੇਜ਼ ਮੋਸ਼ਨ ਲਿਆਂਦਾ ਜਾਵੇ ਤਾਂ ਜੋ ਸੱਚ ਝੂਠ ਦਾ ਨਿਤਾਰਾ ਹੋ ਸਕੇ।