← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 3 ਅਕਤੂਬਰ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਦੇ ਸਿਆਸੀ ਸਲਾਹਕਾਰ ਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਰੋਨਾ ਵਾਇਰਸ ਕਾਰਨ ਤਬੀਅਤ ਵਿਗੜ ਜਾਣ ਦੀ ਜਾਣਕਾਰੀ ਮਿਲੀ ਹੈ। ਤਬੀਅਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਨਾਂ ਨੂੰ ਪੀਜੀਆਈ ਚੰਡੀਗੜ੍ਹ 'ਚ ਭਰਤੀ ਕਰਾਉਣਾ ਪਿਆ, ਜਿੱਥੇ ਉਨਾਂ ਦੀ ਸਿਹਤ 'ਚ ਸੁਧਾਰ ਦੱਸਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਕਿੱਕੀ ਢਿੱਲੋਂ ਦੇ ਕਈ ਸੁਰੱਖਿਆ ਕਰਮਚਾਰੀ ਕੋਰੋਨਾ ਪੀੜਤ ਪਾਏ ਗਏ ਸਨ। ਕੁਝ ਦਿਨ ਪਹਿਲਾਂ ਸਾਹ ਲੈਣ 'ਚ ਤਕਲੀਫ਼ ਹੋਣ 'ਤੇ ਪਹਿਲਾਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਲਿਜਾਇਆ ਗਿਆ ਤੇ ਬਾਅਦ 'ਚ ਪੀਜੀਆਈ ਚੰਡੀਗੜ ਲਈ ਰੈਫਰ ਕੀਤਾ ਗਿਆ। ਕਿੱਕੀ ਢਿੱਲੋਂ ਦੇ ਪੀ.ਏ. ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਉਨਾਂ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਫਰੀਦਕੋਟ ਦੇ ਸਿਵਲ ਸਰਜਨ ਰਜਿਦਰ ਕੁਮਾਰ ਰਾਜੂ ਨੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਕੋਰੋਨਾ ਪਾਜ਼ੀਟਿਵ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿਹਤ 'ਚ ਜਲਦੀ ਸੁਧਾਰ ਆਉਣ ਲਈ ਪੀਜੀਆਈ ਵਿਖੇ ਜੇਰੇ ਇਲਾਜ ਹਨ।
Total Responses : 265