ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦੋਂਕਿ ਮੌਤ ਦਰ ਵੀ ਨਾਲ-ਨਾਲ ਵਧ ਰਹੀ ਹੈ। ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ ਦਸ ਹੋਰ ਨਵੇਂ ਸਾਹਮਣੇ ਆਏ ਹਨ, ਜਦੋਂਕਿ ਇੱਕ ਪੀੜ੍ਹਤ ਦੀ ਮੌਤ ਵੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਤੋਂ, 5 ਕੇਸ ਮਲੋਟ, 1 ਕੇਸ ਬੁਰਜ਼ ਸਿੱਧਵਾਂ, 1 ਕੇਸ ਨੰਦਗੜ੍ਹ, 1 ਕੇਸ ਕੋਟਭਾਈ ਤੇ 1 ਕੇਸ ਮਦਰੱਸਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 41 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 203 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 891 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 83 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2577 ਹੋ ਗਈ ਹੈ, ਜਿਸ ਵਿੱਚੋਂ 2014 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 518 ਕੇਸ ਐਕਟਿਵ ਹਨ।
ਕੋਰੋਨਾ ਨਾਲ ਇੱਕ ਹੋਰ ਵਿਅਕਤੀ ਦੀ ਮੌਤ
ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਅੱਜ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ ਮਲੋਟ ਤੋਂ ਸਬੰਧਿਤ ਸੀ, ਜਿਸਦੀ ਉਮਰ ਕਰੀਬ 45 ਸਾਲ ਸੀ। ਇਹ ਵਿਅਕਤੀ ਸ਼ੂਗਰ ਤੇ ਸਾਹ ਦੀ ਤਕਲੀਫ਼ ਤੋਂ ਪੀੜ੍ਹਤ ਸੀ, ਜਿਸਨੂੰ ਇਲਾਜ ਲਈ ਫਰੀਦਕੋਟ ਵਿਖੇ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸਦੀ ਮੌਤ ਹੋ ਗਈ ਹੈ। ਮਿ੍ਰਤਕ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਚੱਲ ਰਿਹਾ ਸੀ। ਵਰਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ 45 ਹੋ ਗਿਆ ਹੈ।