ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 04 ਅਕਤੂਬਰ 2020 - ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 216 ਮਰੀਜ਼ ਸਿਹਤਯਾਬ ਹੋਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਕ ਮਰੀਜ਼ ਦੀ ਮੌਤ ਹੋ ਗਈ ਅਤੇ 67 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ।
ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 13 ਕੇਸ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਸਿਆਲਬਾ ਮਾਜਰੀ ਤੋਂ ਕੋਰੋਨਾ ਦੇ ਇਕ ਮਰੀਜ਼ 66 ਸਾਲਾ ਪੁਰਸ਼ ਦੀ ਗ੍ਰੇਸੀਅਨ ਹਸਪਤਾਲ ਮੁਹਾਲੀ ਵਿਖੇ ਮੌਤ ਹੋ ਗਈ।
ਜਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਕੁਲ 10900 ਪਾਜ਼ੀਟਿਵ ਕੇਸ ਮਿਲੇ ਹਨ, 9163 ਮਰੀਜ਼ ਠੀਕ ਹੋ ਗਏ ਅਤੇ 200 ਦੀ ਮੌਤ ਹੋ ਚੁੱਕੀ ਹੈ, 1537 ਕੇਸ ਐਕਟਿਵ ਹਨ।