← ਪਿਛੇ ਪਰਤੋ
30 ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਠੁਕਰਾਇਆ, ਅੰਦੋਲਨ ਅਣਮਿੱਥੇ ਸਮੇਂ ਲਈ ਵਧਾਇਆ ਲੱਖੋਵਾਲ ਗਰੁੱਪ ਨਾਲੋਂ ਨਾਅਤਾ ਤੋੜਿਆ ਰਵੀ ਜੱਖੂ ਚੰਡੀਗੜ੍ਹ, 7 ਅਕਤੂਬਰ, 2020 : ਮੋਦੀ ਸਰਕਾਰ ਵੱਲੋਂ ਬਣਾਏ 3 ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਨੇ ਗੱਲਬਾਤ ਲਈ ਕੇਂਦਰ ਸਰਕਾਰ ਦਾ ਸੱਦਾ ਠੁਕਰਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਚਲ ਰਹੇ ਅੰਦੋਲਨਾਂ ਨੂੰ ਅਣਮਿਥੇ ਸਮੇਂ ਲਈ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹਨਾਂ ਜਥੇਬੰਦੀਆਂ ਦੀ ਅੱਜ ਇਥੇ ਹੋਈ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਜਥੇਬੰਦੀਆਂ ਨੇ ਕਿਹਾ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਇਹ ਖੇਤੀ ਸਬੰਧੀ ਕਾਨੂੰਨ ਲਿਆ ਕੇ ਕਿਸਾਨੀ ਦਾ ਨਿਰਾਦਰ ਕੀਤਾ ਗਿਆ। ਇਹਨਾਂ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਬਿਨਾਂ ਸ਼ਰਤ ਇਹ ਕਾਨੂੰਨ ਵਾਪਸ ਲਏ। ਇਹਨਾਂ ਜਥੇਬੰਦੀਆਂ ਨੇ 15 ਅਕਤੂਬਰ ਨੂੰ ਮੀਟਿੰਗ ਰੱਖ ਲਈ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਸੁਪਰੀਮ ਕੋਰਟ ਗਈ ਲੱਖੋਵਾਲ ਯੂਨੀਅਨ ਨਾਲ ਹੁਣ ਕੋਈ ਨਾਅਤਾ ਨਹੀਂ ਰੱਖਿਆ ਜਾਵੇਗਾ।
ਵੀਡੀਓ ਵੀ ਦੇਖੋ
https://www.facebook.com/BabushahiDotCom/videos/647690256135761/?vh=e&extid=0&d=n
Total Responses : 265