ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 07 ਅਕਤੂਬਰ 2020 - ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ। ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁੱਲ ਕੇਸ 11088 ਮਿਲੇ ਹਨ ਜਿਨ੍ਹਾਂ ਵਿੱਚੋਂ 9659 ਮਰੀਜ਼ ਠੀਕ ਹੋ ਗਏ ਅਤੇ 1227 ਕੇਸ ਐਕਟਿਵ ਹਨ। ਜਦਕਿ 202 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 151 ਕੇਸ ਠੀਕ ਹੋਏ ਹਨ ਅਤੇ 01 ਮਰੀਜ਼ ਦੀ ਮੌਤ ਹੋ ਗਈ ਹੈ। 62ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ ਸ਼ਾਮਲ ਹਨ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਹੋਟਲ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਦੀ ਸੇਵਾ ਹਿੱਤ ਅਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਅਪਣਾ ਬਣਦਾ ਫ਼ਰਜ਼ ਨਿਭਾਉਣ ਵਾਲੇ ਅਜਿਹੇ ਕਾਰੋਬਾਰੀ ਅਦਾਰੇ ਹੋਰਨਾਂ ਲਈ ਵੀ ਪ੍ਰੇਰਨਾ ਸ੍ਰੋਤ ਬਣਦੇ ਹਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਸ਼ਰਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਵੀ ਮੌਜੂਦ ਸਨ।