ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 3 ਕੇਸ ਮਲੋਟ, 1 ਕੇਸ ਪਿੰਡ ਰਾਣੀਵਾਲਾ ਅਤੇ 1 ਕੇਸ ਮਿੱਡੂ ਖੇੜਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 58 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 391 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 460 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 313 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜੇਟਿਵ ਕੇਸਾਂ ਦੀ ਗਿਣਤੀ 2655 ਹੋ ਗਈ ਹੈ, ਜਿਸ ਵਿੱਚੋਂ 2162 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 444 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 49 ਮੌਤਾਂ ਵੀ ਹੋ ਚੁੱਕੀਆਂ ਹਨ।