ਜੀਵਨ ਕ੍ਰਾਂਤੀ
ਮਾਨਸਾ, 10 ਸਤੰਬਰ 2020 - ਖੇਤੀ ਸੁਧਾਰ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮਾਨਸਾ 'ਚ ਨਰਮਦਾ ਅੰਦੋਲਨ ਦੀ ਆਗੂ ਮੇਧਾ ਪਾਟਕਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਪਹੁੰਚ ਕੇ ਇਸ ਸੰਘਰਸ਼ ਨੂੰ ਹੋਰ ਬਲ ਪ੍ਰਦਾਨ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਰੇ ਸੂਬਿਆਂ ਨੇ ਪੰਜਾਬ ਦੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਕਿਹਾ ਕਿ ਪੰਜਾਬ ਵਿੱਚ ਸੰਘਰਸ਼ ਚੱਲ ਰਿਹਾ ਹੈ, ਉਸ ਤੋਂ ਬਾਅਦ ਕੇਂਦਰ ਸਰਕਾਰ ਨੂੰ ਝੁਕਣਾ ਹੀ ਪਏਗਾ। 30 ਕਿਸਾਨ ਜਥੇਬੰਦੀਆਂ ਮਾਨਸਾ ਦੇ ਰੇਲਵੇ ਟਰੈਕ ’ਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ।
ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੇਲਵੇ ਲਾਈਨਾਂ 'ਤੇ ਖੜ੍ਹੇ ਹਨ, ਕਿਸਾਨ ਸੰਘਰਸ਼ ਵਿਚ ਨਰਮਦਾ ਅੰਦੋਲਨ ਦੀ ਆਗੂ ਮੇਧਾ ਪਾਟੇਕਰ ਨੇ ਅੱਜ ਮਾਨਸਾ ਦੇ ਰੇਲਵੇ ਟਰੈਕ' ਤੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋ ਕੇ ਪੰਜਾਬ ਦੇ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੋਰ ਸੂਬਿਆਂ ਨਾਲੋਂ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਕੇਂਦਰ ਦੀ ਕਿਸਾਨਾਂ ਦੀ ਇਸ ਲਹਿਰ ਅੱਗੇ ਝੁਕਣਾ ਪਵੇਗਾ। ਉਨ੍ਹਾਂ ਕਿਸਾਨਾਂ ਦੇ ਰੋਹ ਅੱਗੇ ਅਕਾਲੀ ਦਲ ਨੇ ਵੀ ਆਪਣਾ ਰਾਹ ਬਦਲਿਆਂ ਪਹਿਲਾਂ ਹਰਸਿਮਰਤ ਨੇ ਕੈਬਨਿਟ 'ਚੋਂ ਅਸਤੀਫਾ ਦਿੱਤਾ ਅਤੇ ਬਾਅਦ 'ਚ ਬੀਜੇਪੀ ਨਾਲੋਂ ਗੱਠਜੋੜ ਤੋੜ ਲਿਆ।