ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦੇ 25 ਨਵੇਂ ਕੇਸ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹੈ, ਜਦੋਂਕਿ 4 ਕੇਸ ਜ਼ਿਲ੍ਹਾ ਜੇਲ੍ਹ, 10 ਕੇਸ ਮਲੋਟ, 5 ਕੇਸ ਗਿੱਦੜਬਾਹਾ, 1 ਕੇਸ ਕੋਟਭਾਈ, 1 ਕੇਸ ਬੁਰਜ਼ ਸਿੱਧਵਾਂ, 1 ਕੇਸ ਅਬੁਲ ਖ਼ੁਰਾਣਾ, 1 ਕੇਸ ਰੁਖ਼ਾਲਾ ਅਤੇ 1 ਕੇਸ ਬਰੀਵਾਲਾ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈੇ। ਇਸ ਤੋਂ ਇਲਾਵਾ ਅੱਜ 25 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 330 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 123 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 39 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜੇਟਿਵ ਮਾਮਲਿਆਂ ਦੀ ਗਿਣਤੀ 2724 ਹੋ ਗਈ ਹੈ, ਜਿੰਨ੍ਹਾਂ ਵਿੱਚੋਂ ਹੁਣ ਤੱਕ 2252 ਮਰੀਜਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 419 ਕੇਸ ਐਕਟਿਵ ਚੱਲ ਰਹੇ ਹਨ।