ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹਾ ਐਸ.ਏ.ਐਸ ਨਗਰ ਦੇ ਹੋਰ 60 ਕੋਰੋਨਾ ਪਾਜੇਟਿਵ ਮਰੀਜ਼ ਹੋਏ ਸਿਹਤਯਾਬ
- ਜ਼ਿਲ੍ਹੇ ਅੰਦਰ ਹੁਣ 914 ਕੋਰੋਨਾ ਐਕਟਿਵ ਕੇਸ ਬਾਕੀ
ਐਸ.ਏ.ਐਸ ਨਗਰ, 13 ਅਕਤੂਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੋਵਿਡ-19 ਨੂੰ ਹਰਾ ਕੇ ਅੱਜ ਹੋਰ 60 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ। ਰਾਜ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਕੋਰੋਨਾ ਖਿਲਾਫ਼ ਵਿੱਢੀ ਜੰਗ ’ਚ ਆਏ ਦਿਨ ਜ਼ਿਲ੍ਹੇ ਦੇ ਲੋਕਾਂ ਦਾ ਤੰਦਰੁਸਤ ਹੋਣਾ ਖੁਸ਼ੀ ਦੀ ਗੱਲ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਫ਼ਲ ਇਲਾਜ ਤੋਂ ਬਾਅਦ ਕੋਵਿਡ-19 ਦੇ ਜ਼ਿਲ੍ਹੇ ਵਿੱਚ ਹੁਣ ਤੱਕ 10394 ਮਰੀਜ਼ ਸਿਹਤਯਾਬ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆ ਦੇ ਸਹਿਯੋਗ ਸਦਕਾ ਜ਼ਿਲ੍ਹੇ ਅੰਦਰ ਹੁਣ 914 ਕੋਰੋਨਾ ਐਕਟਿਵ ਕੇਸ ਰਹਿ ਗਏ ਹਨ।
ਡਿਪਟੀ ਕਮਿਸ਼ਨਰ ਕਿਹਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਿਸ਼ੇਸ ਤੌਰੇ ਤੇ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਕਰਨ ਅਤੇ ਸਾਮਾਜਿਕ ਦੂਰੀ ਦਾ ਧਿਆਨ ਰੱਖਣਾ ਪਵੇਗਾ, ਤਾਂ ਜੋ ਜ਼ਿਲ੍ਹੇ ਅੰਦਰੋਂ ਇਸ ਨਾਮੁਰਾਦ ਬਿਮਾਰੀ ਨੂੰ ਪੱਕੇ ਤੌਰ ਤੇ ਚਲਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਆਦਿ ਹੋਣ ਦੀ ਸੂਰਤ ’ਚ ਤੁਰੰਤ ਹਸਪਤਾਲ ’ਚ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਮੁੱਢਲੇ ਤੌਰ ’ਤੇ ਹੀ ਇਸ ਬਿਮਾਰੀ ਨੂੰ ਕਾਬੂ ਕਰ ਲਿਆ ਜਾਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 44 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 35 ਕੇਸ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਦੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਜਿਲ੍ਹੇ ਚ ਅੱਜ ਤੱਕ ਪਾਜੇਟਿਵ ਕੇਸ ਕੁਲ 11517 ਮਿਲੇ ਹਨ ਅਤੇ 209 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।