← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ 2020 - ਬੀਤੇ ਦਿਨੀਂ ਜਲਾਲਾਬਾਦ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਇੱਕ ਦਲਿਤ ਮੁੰਡੇ ਨਾਲ ਅੱਤਿਆਚਾਰ ਦੇ ਮਾਮਲੇ ’ਚ ਮੁੰਡੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਦੇ ਕਾਫ਼ਲੇ ਨੂੰ ਕਿਸਾਨ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਹਾਂਬੱਧਰ ਵਿਖੇ ਘੇਰ ਲਿਆ। ਇਸ ਦੌਰਾਨ ਸੜਕ ਦੇ ਇੱਕ ਪਾਸੇ ਕਿਸਾਨ ਧਰਨੇ ’ਤੇ ਬੈਠ ਗਏ ਤੇ ਦੂਜੇ ਪਾਸੇ ਵਿਜੇ ਸਾਂਪਲਾ ਅਤੇ ਉਨ੍ਹਾਂ ਦੇ ਸਾਥੀ। ਭਾਜਪਾ ਵਰਕਰਾਂ ਨੇ ਇਸ ਨੂੰ ਦਲਿਤ ਵਿਰੋਧੀ ਦੱਸਿਆ ਤੇ ਕਿਹਾ ਕਿ ਇਹ ਰੋਡ ਜਾਮ ਕਿਸਾਨਾਂ ਨਹੀਂ, ਬਲਕਿ ਉਨ੍ਹਾਂ ਦੀ ਆੜ ’ਚ ਕਾਂਗਰਸੀਆਂ ਨੇ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਦੋਵੇਂ ਧਿਰਾਂ ਵੱਲੋਂ ਧਰਨਾ ਆਹਮੋ ਸਾਹਮਣੇ ਜਾਰੀ ਸੀ।
Total Responses : 266