ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ 15 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 5 ਕੇਸ ਮਲੋਟ, 3 ਕੇਸ ਗਿੱਦੜਬਾਹਾ, 1 ਕੇਸ ਬਾਦਲ, 1 ਕੇਸ ਕੱਟਿਆਂਵਾਲੀ, 1 ਕੇਸ ਦੋਦਾ ਤੇ 1 ਕੇਸ ਮਹਾਂਬੱਧਰ ਨਾਲ ਸਬੰਧਿਤ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 294 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 159 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 214 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2818 ਹੋ ਗਈ ਹੈ, ਜਿਸ ਵਿੱਚੋਂ 2542 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 217 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁੁਣ ਤੱਕ 59 ਮੌਤਾਂ ਵੀ ਹੋ ਚੁੱਕੀਆਂ ਹਨ।