ਜਗਮੀਤ ਸਿੰਘ
ਭਿੱਖੀਵਿੰਡ, 17 ਅਕਤੂਬਰ 2020 - ਬੀਤੇ ਦਿਨ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਦਾ ਦੋ ਪਲਸਰ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ 'ਚ ਵੜ ਕੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਦੇ ਮ੍ਰਿਤਕ ਬਲਵਿੰਦਰ ਸਿੰਘ ਦੇ ਸਾਲੇ ਗੁਲਸ਼ਨਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਉਨ੍ਹੇ ਸਮੇਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਪੱਕੀ ਸਕਿਉਰਿਟੀ ਨਹੀਂ ਮਿਲ ਜਾਂਦੀ ਅਤੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਜਦੋਂ ਤੱਕ ਲਿਖਤੀ ਰੂਪ 'ਚ ਨਹੀਂ ਦਿੱਤਾ ਜਾਂਦਾ ਉਨ੍ਹਾਂ ਸਮਾਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।
ਉੱਥੇ ਹੀ ਮੌਕੇ 'ਤੇ ਪੁੱਜੇ ਅਫਸਰ ਰਾਜਵੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸਕਿਉਰਿਟੀ ਲਈ ਤਿੰਨ ਮੁਲਾਜ਼ਮ ਤੈਨਾਤ ਕਰ ਦਿੱਤੇ ਗਏ ਹਨ ਅਤੇ ਪਰਿਵਾਰ ਦੀ ਮੰਗ ਅਨੁਸਾਰ ਲਿਖਤੀ ਰੂਪ ਅਤੇ ਪੱਕੇ ਤੌਰ 'ਤੇ ਸਕਿਉਰਿਟੀ ਲਈ ਲੈਟਰ ਜਾਰੀ ਕਰ ਦਿੱਤੀ ਗਈ ਹੈ ਜੋ ਕਿ ਜਲਦੀ ਹੀ ਪ੍ਰਵਾਨ ਹੋ ਜਾਵੇਗੀ ਅਤੇ ਪਰਿਵਾਰ ਦੀ ਮੰਗ ਪੂਰੀ ਕਰ ਦਿੱਤੀ ਜਾਵੇਗੀ।