ਜਗਮੀਤ ਸਿੰਘ
- ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ, ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ,
- ਪਰਿਵਾਰ ਨੂੰ ਸੁਰੱਖਿਆ ਮਹੁੱਈਆ ਕਰਵਾਉਣ ਦੀਆਂ ਰੱਖੀਆਂ ਮੰਗਾਂ
- ਵਿਧਾਇਕ ਭੁੱਲਰ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ ਰਾਕੇਸ਼ ਕੁਮਾਰ ਵੱਲੋਂ ਫੁੱਲ ਮਾਲਾਵਾਂ ਭੇਂਟ
ਭਿੱਖੀਵਿੰਡ, 17 ਅਕਤੂਬਰ 2020 - ਬੀਤੇਂ ਦਿਨੀ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ੋਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ, ਭੈਣ ਸੁਖਵਿੰਦਰ ਕੌਰ, ਭੈਣ ਬਲਜਿੰਦਰ ਕੌਰ, ਭਰਾ ਰਣਜੀਤ ਸਿੰਘ, ਜੀਜਾ ਸੂਬਾ ਸਿੰਘ, ਪੁੱਤਰ ਗਗਨਦੀਪ ਸਿੰਘ, ਪੁੱਤਰ ਅਰਸ਼ਦੀਪ ਸਿੰਘ, ਧੀ ਪ੍ਰਣਪ੍ਰੀਤ ਕੌਰ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸ਼ਨ ਤੇ ਸਰਕਾਰ ਅੱਗੇ ਕੁਝ ਮੰਗਾਂ ਰੱਖਿਆ ਕਿਹਾ ਕਿ ਜਿਹਨਾਂ ਚਿਰ ਉਹਨਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨੀ ਦੇਰ ਤੱਕ ਕਾਮਰੇਡ ਬਲਵਿੰਦਰ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਵੇ, ਪਰਿਵਾਰ ਨੂੰ ਪੱਕੇ ਤੌਰ ‘ਤੇ ਸੁਰੱਖਿਆ ਮਹੁੱਈਆ ਕਰਵਾਈ ਜਾਵੇ।
ਇਸ ਮੌਕੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਪਹੁੰਚੇਂ ਹਲਕਾ ਖੇਮਕਰਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਐਸ.ਡੀ.ਐਮ ਰਾਕੇਸ਼ ਕੁਮਾਰ, ਐਸ.ਪੀ ਜਗਜੀਤ ਸਿੰਘ ਵਾਲੀਆ ਨੇ ਵਿਸ਼ਵਾਸ਼ ਦਿਵਾਉਦਿਆਂ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਲਈ ਤਿੰਨ ਸੁਰੱਖਿਆ ਮੁਲਾਜਮ ਤੈਨਾਤ ਕਰ ਦਿੱਤੇ ਗਏ ਹਨ ਅਤੇ ਬਾਕੀ ਮੰਗਾਂ ਸੰਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਪਰਿਵਾਰ ਵੱਲੋਂ ਸਹਿਮਤੀ ਦੇ ਦਿੱਤੇ ਜਾਣ ਤੋਂ ਬਾਅਦ ਕਾਮਰੇਡ ਬਲਵਿੰਦਰ ਸਿੰਘ ਦਾ ਪਿੰਡ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਸਕਾਰ ਤੋਂ ਪਹਿਲਾਂ ਕਾਮਰੇਡ ਮੰਗਤ ਰਾਮ ਪਾਸਲਾ ਵੱਲੋਂ ਮ੍ਰਿਤਕ ਦੇਹ ‘ਤੇ ਪਾਰਟੀ ਦਾ ਲਾਲ ਰੰਗ ਦਾ ਝੰਡਾ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਉਥੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਆਮ ਆਦਮੀ ਪਾਰਟੀ ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ ਰਾਕੇਸ਼ ਕੁਮਾਰ, ਐਸ.ਪੀ ਜਗਜੀਤ ਸਿੰਘ ਵਾਲੀਆ, ਤਹਿਸੀਲਦਾਰ ਲਖਵਿੰਦਰ ਸਿੰਘ ਵੱਲੋਂ ਫੁੱਲ ਮਾਲਾ ਭੇਂਟ ਕੀਤੀਆਂ ਗਈਆਂ।
ਮ੍ਰਿਤਕ ਦੇਹ ਨੂੰ ਅਗਨੀ ਵੱਡੇ ਸਪੁੱਤਰ ਗਗਨਦੀਪ ਸਿੰਘ ਵੱਲੋਂ ਵਿਖਾਈ ਗਈ। ਦੱਸਣਯੋਗ ਹੈ ਕਿ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਣ ਮੌਕੇ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਬੇਹੋਸ਼ ਹੋ ਗਈ। ਅੰਤਿਮ ਸੰਸਕਾਰ ਸਮੇਂ ਪਤਨੀ ਜਗਦੀਸ਼ ਕੌਰ, ਕਾਮਰੇਡ ਆਗੂਆਂ ਵੱਲੋਂ ਨਾਅਰੇਬਾਜੀ ਕੀਤੀ ਗਈ।
ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਅੰਤਿਮ ਸੰਸਕਾਰ ਮੌਕੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਡੀ.ਐਸ.ਪੀ ਕਮਲਜੀਤ ਸਿੰਘ, ਡੀ.ਐਸ.ਪੀ ਭਿੱਖੀਵਿੰਡ ਰਾਜਜੀਤ ਸਿੰਘ, ਐਸ.ਐਚ.ੳ ਬਲਵਿੰਦਰ ਸਿੰਘ, ਸਰਵਨ ਸਿੰਘ ਧੰੁਨ, ਡਾਇਰੈਕਟਰ ਕਿਰਨਜੀਤ ਸਿੰਘ ਮਾੜੀਮੇਘਾ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ, ਡਾ.ਕਸ਼ਮੀਰ ਸਿੰਘ ਸੋਹਲ, ਜਥੇਦਾਰ ਸਤਨਾਮ ਸਿੰਘ ਮਨਾਵਾ, ਜਸਬੀਰ ਸਿੰਘ ਸੁਰਸਿੰਘ, ਲਾਲਜੀਤ ਸਿੰਘ ਭੁੱਲਰ, ਬੱਬੂ ਬੈਂਕਾ, ਰਣਜੀਤ ਸਿੰਘ ਚੀਮਾ, ਬਲਜੀਤ ਸਿੰਘ ਖਹਿਰਾ, ਰਣਜੀਤ ਕੁਮਾਰ, ਕੌਸ਼ਲਰ ਬਲਵਿੰਦਰ ਸਿੰਘ, ਸਰਪੰਚ ਸਿਮਰਜੀਤ ਸਿੰਘ ਭੈਣੀ, ਗੁਰਸਾਹਿਬ ਸਿੰਘ ਭੁੱਲਰ, ਗੁਲਸ਼ਨਬੀਰ ਸਿੰਘ, ਸਰਪੰਚ ਸਤਨਾਮ ਸਿੰਘ ਭਿੱਖੀਵਿੰਡ, ਸੁਰਿੰਦਰ ਸਿੰਘ ਬੁੱਗ ਮਾੜੀਮੇਘਾ, ਬਲਾਕ ਪ੍ਰਧਾਨ ਬੱਬੂ ਸ਼ਰਮਾ, ਸਵਿੰਦਰ ਸਿੰਘ ਦੋਬਲੀਆ, ਵਾਈਸ ਚੇਅਰਮੈਂਨ ਰੇਸ਼ਮ ਸਿੰਘ ਨਵਾਦਾ, ਸਿਤਾਰਾ ਸਿੰਘ ਡਲੀਰੀ, ਕਾਮਰੇਡ ਅਰਸਾਲ ਸਿੰਘ, ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਬੀ.ਜੇ.ਪੀ ਆਗੂ ਪਿ੍ਰੰਸ ਭਿੱਖੀਵਿੰਡ, ਸ਼ਿਵ ਸ਼ੈਨਾ ਹਿੰਦੋਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਕੁਮਾਰ ਗੁਪਤਾ, ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ, ਰਾਜ ਸਿੰਘ ਪੱਤੂ, ਪ੍ਰਧਾਨ ਵਿਜੈ ਆਲਮ ਸਿੰਘ ਪੱਤੂ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਸਰਪੰਚ ਮਨਦੀਪ ਸਿੰਘ ਭਿੱਖੀਵਿੰਡ, ਕਾਮਰੇਡ ਦਵਿੰਦਰ ਸੋਹਲ, ਨਰਭਿੰਦਰ ਸਿੰਘ ਪੱਧਰੀ, ਕਾਮਰੇਡ ਚਮਨ ਲਾਲ ਦਰਾਜਕੇ, ਪ੍ਰਿੰਸੀਪਲ ਕੰਧਾਲ ਸਿੰਘ, ਚੇਅਰਮੈਂਨ ਇੰਦਰਜੀਤ ਸਿੰਘ, ਵਿਲਸਨ ਮਸੀਹ, ਨਰਿੰਦਰ ਧਵਨ, ਗੁਰਦੀਪ ਸਿੰਘ ਧਾਲੀਵਾਲ, ਸਰਪੰਚ ਕਰਤਾਰ ਸਿੰਘ ਬਲ੍ਹੇਰ, ਕਾਮਰੇਡ ਕਰਮ ਸਿੰਘ ਹੁੰਦਲ, ਰਮਨਪ੍ਰੀਤ ਸਿੰਘ, ਰਾਸਾ ਦੇ ਜਨਰਲ ਸਕੱਤਰ ਸਕੱਤਰ ਸਿੰਘ, ਸੁਖਜਿੰਦਰ ਸਿੰਘ, ਨਿਰਪਿੰਦਰ ਸਿੰਘ ਪੰਨੂ, ਪੀਏ ਵਰਿਆਮ ਸਿੰਘ, ਦਿਲਬਾਗ ਸਿੰਘ ਕਾਲੇ, ਰਣਜੀਤ ਸਿੰਘ ਰਾਣਾ ਆਦਿ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਤੇ ਮੋਹਤਬਾਰ ਵਿਅਕਤੀਆਂ ਵੱਲੋਂ ਪਹੁੰਚ ਕੇ ਦੁੱਖੀ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਗਿਆ।