ਸੰਜੀਵ ਸੂਦ
ਲੁਧਿਆਣਾ, 17 ਅਕਤੂਬਰ 2020 - ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਫੇਰੀ 'ਤੇ ਆਏ। ਇਸ ਦੌਰਾਨ ਉਨ੍ਹਾਂ ਵੱਲੋਂ ਉਨ੍ਹਾਂ ਵੱਲੋਂ ਵਿਕਰਮਜੀਤ ਸਿੰਘ ਸੰਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ, ਭਾਜਪਾ ਪ੍ਰਧਾਨ ਦੀ ਲੁਧਿਆਣਾ ਫੇਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਤਿਆਰੀ ਕਰ ਲਈ ਗਈ ਅਤੇ ਜਿਸ ਹੋਟਲ ਦੇ ਵਿੱਚ ਪ੍ਰੋਗਰਾਮ ਰੱਖਿਆ ਗਿਆ ਉਸ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ, ਇਸ ਦੌਰਾਨ ਭਾਰੀ ਪੁਲਸ ਫੋਰਸ ਵੀ ਤੈਨਾਤ ਰਹੀ, ਕਿਸਾਨਾਂ ਤੋਂ ਬਾਅਦ ਅਤੇ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਵੀ ਹੋਟਲ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਲੀਡਰਾਂ ਵਿਚਾਲੇ ਧੱਕਾਮੁੱਕੀ ਵੀ ਹੋਈ।
ਯੂਥ ਕਾਂਗਰਸ ਦੇ ਲੀਡਰਾਂ ਨੇ ਕਿਹਾ ਕਿ ਉਹ ਭਾਜਪਾ ਦੇ ਪ੍ਰਧਾਨ ਦਾ ਮੂੰਹ ਕਾਲਾ ਕਰਨ ਆਏ ਹਨ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਐਕਟ ਬਣਾਇਆ ਗਿਆ ਹੈ ਉਹ ਕਿਸੇ ਵੀ ਸੂਰਤ ਬਰਦਾਸ਼ਤ ਨਹੀਂ ਕਰਨਗੇ। ਉਧਰ ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪ੍ਰਧਾਨ ਦਾ ਘਿਰਾਓ ਕਿਸਾਨਾਂ ਵੱਲੋਂ ਰਣਨੀਤੀ ਤਿਆਰ ਕੀਤਾ ਗਿਆ ਹੈ ਅਤੇ ਉਹ ਜਿੱਥੇ ਵੀ ਜਾਣਗੇ ਪੰਜਾਬ ਭਾਜਪਾ ਪ੍ਰਧਾਨ ਦਾ ਘਿਰਾਓ ਕੀਤਾ ਜਾਵੇਗਾ। ਸਰਕਾਰ ਇਸ ਨੂੰ ਵੀ ਹੁਣ ਖਤਮ ਕਰਨਾ ਚਾਹੁੰਦੀ ਹੈ।
ਉਧਰ ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਿਦੜਬਾਹਾ ਤੋ ਕਾਂਗਰਸ ਦੇ ਵਿਧਾਇਕ ਦਾ ਵੀ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਤਾਂ ਉਨ੍ਹਾਂ ਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਕਾਂਗਰਸ ਇਸ ਮਾਮਲੇ ਤੇ ਦੋਹਰੀ ਨੀਤੀ ਅਪਣਾ ਰਹੀ ਹੈ, ਹੁਣ ਰਵਨੀਤ ਬਿੱਟੂ ਦੇ ਮਾਮਲੇ 'ਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜੋ ਰਵਨੀਤ ਬਿੱਟੂ ਨੇ ਹਮਲੇ ਦੀ ਜ਼ਿਮੇਵਾਰੀ ਲਈ ਹੈ ਕਿ ਉਹ ਅਧਿਕਾਰਕ ਗਿਆ ਹੈ ਇਸ ਲਈ ਕਾਂਗਰਸ ਦੀ ਲੀਡਰਸ਼ਿਪ ਸਪਸ਼ਟ ਕਰੇ। ਉਨ੍ਹਾਂ ਕਿਹਾ ਕਿ ਵਿਰੋਧ ਕਾਂਗਰਸ ਕਰਵਾ ਰਹੀ ਹੈ ਕਿਸਾਨਾਂ ਨੂੰ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਤੋਂ ਭਾਜਪਾ ਵਿਰੋਧ ਕਰਵਾਇਆ ਜਾ ਰਿਹਾ ਹੈ।
ਅਸ਼ਵਨੀ ਸ਼ਰਮਾ ਦੇ ਲੁਧਿਆਣਾ ਦੌਰੇ ਦੌਰਾਨ ਕੇ ਹੰਗਾਮਾ ਹੋਇਆ, ਇਕ ਪਾਸੇ ਜਿੱਥੇ ਕਾਂਗਰਸ ਵੱਲੋਂ ਪ੍ਰਧਾਨ ਦਾ ਘਿਰਾਓ ਕੀਤਾ ਗਿਆ ਉਥੇ ਹੀ ਕਿਸਾਨਾਂ ਨੇ ਵੀ ਹੋਟਲ ਦਾ ਘਿਰਾਉ ਕੀਤਾ ਅਤੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ ਜਦੋਂ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਇਸ ਨੂੰ ਸਿਆਸੀ ਰੰਗਤ ਦਿੰਦੇ ਰਹੇ।