ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ ਫ਼ਿਰ ਕੋਰੋਨਾ ਦੇ 12 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਮਲੋਟ, 2 ਕੇਸ ਗਿੱਦੜਬਾਹਾ, 1 ਕੇਸ ਡੱਬਵਾਲੀ ਮੱਲਕੋ, 1 ਕੇਸ ਭਾਰੂ ਅਤੇ 1 ਕੇਸ ਖੁੰਨਣ ਕਲਾਂ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 11 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 94 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 155 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 92 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2833 ਹੋ ਗਈ ਹੈ, ਜਿਸ ਵਿੱਚੋਂ 2578 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 191 ਕੇਸ ਐਕਟਿਵ ਹਨ। ਹੁਣ ਤੱਕ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ 59 ਮੌਤਾਂ ਵੀ ਹੋ ਚੁੱਕੀਆਂ ਹਨ।