ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਕੁੱਲ 11753 ਮਿਲੇ ਪਾਜ਼ੀਟਿਵ ਕੇਸ
- ਆਮ ਲੋਕਾਂ ਨੂੰ ਕੋਰੋਨਾ ਵਿਰੁੱਧ ਲਗਾਤਾਰ ਕੀਤਾ ਜਾ ਰਿਹਾ ਜਾਗਰੂਕ
- ਬਦਲ ਰਹੇ ਮੌਸਮ ਅਤੇ ਤਿਉਹਾਰਾਂ ਦੇ ਸਿਜ਼ਨ ਕਰਕੇ ਕੋਰੋਨਾ ਤੋਂ ਬਚਾਅ ਲਈ ਜ਼ਿਆਦਾ ਸਾਵਧਾਨੀਆਂ ਅਪਣਾਉਣ ਦੀ ਲੋੜ
ਐਸ.ਏ.ਐਸ ਨਗਰ, 18 ਅਕਤੂਬਰ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਹੁਣ ਤੱਕ 10783 ਕੋਰੋਨਾ ਮਰੀਜ਼, ਕੋਵਿਡ-19 ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ 11753 ਪਾਜ਼ੀਟਿਵ ਕੇਸ ਮਿਲੇ ਹਨ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੋਵਿਡ-19 ਦੇ 748 ਕੇਸ ਐਕਟਿਵ ਰਹਿ ਗਏ ਹਨ । ਜਦਕਿ 222 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਦੱਸੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਨੂੰ ਸਾਵਧਾਨੀਆਂ ਅਪਣਾਉਣ ਲਈ ਜਾਗਰੂਕ ਕਰ ਰਹੇ ਹਨ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਬਦਲ ਰਹੇ ਮੌਸਮ ਅਤੇ ਤਿਉਹਾਰਾਂ ਦੇ ਸਿਜ਼ਨ ਦੌਰਾਨ ਸਾਵਧਾਨੀਆਂ ਪ੍ਰਤੀ ਜ਼ਿਆਦਾ ਸੁਚੇਤ ਹੋਣ ਦੀ ਲੋੜ ਹੈ ਜਿਵੇਂ ਕਿ ਵਾਰ-ਵਾਰ ਹੱਥ ਧੋਣਾ, ਘਰੋਂ ਬਾਹਰ ਜਾਣ ਵੇਲੇ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਕਾਇਮ ਰੱਖਣਾ ਆਦਿ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 98 ਮਰੀਜ਼ ਠੀਕ ਹੋਏ ਹਨ ਅਤੇ 40 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ । ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 01 ਕੇਸ,ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 05 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 03 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 04 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਵਿਡ ਦੇ 04 ਮਰੀਜ਼ਾਂ ਦੀ ਮੌਤ ਹੋ ਗਈ ਹੈ ।