ਚੰਡੀਗੜ੍ਹ, ਅਕਤੂਬਰ : 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੁਣ 20 ਦੀ ਬਜਾਏ 21 ਅਕਤੂਬਰ ਨੂੰ ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਵਿਧਾਨ-ਸਭਾ ਸੈਸ਼ਨ ਵਧਾ ਕੇ ਦੋ ਰੋਜ਼ਾ ਹੋਣ ਕਾਰਨ ਇਹ ਤਬਦੀਲੀ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਰਾਹੀਂ ਪੰਜਾਬ ਸਰਕਾਰ ਵੱਲੋਂ ਕੇਂਦਰ-ਸਰਕਾਰ ਦੇ ਖੇਤੀ-ਕਾਨੂੰਨਾਂ ਖ਼ਿਲਾਫ਼ ਲਿਆਂਦੇ ਜਾਣ ਵਾਲੇ ਮਤਿਆਂ ਦੀ ਸਮੀਖਿਆ ਇਸ ਮੀਟਿੰਗ 'ਚ ਕੀਤੀ ਜਾਵੇਗੀ ਅਤੇ ਹੁਣ ਤੱਕ ਦੇ ਸੰਘਰਸ਼ ਦੀ ਪੜਚੋਲ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਬੁਰਜ਼ਗਿੱਲ ਨੇ ਕਿਹਾ ਕਿ ਪੰਜਾਬ ਭਰ 'ਚ ਰੇਲਵੇ-ਲਾਇਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਤੇਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਕਿਸਾਨ ਜੋਸ਼ੋ-ਖ਼ਰੋਸ਼ ਨਾਲ ਲਗਾਤਾਰ ਡਟੇ ਹੋਏ ਹਨ।