ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ 15 ਜਣੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 8 ਕੇਸ ਮਲੋਟ, 1 ਕੇਸ ਗਿੱਦੜਬਾਹਾ, 1 ਕੇਸ ਵਿਰਕ ਖੇੜਾ ਤੇ 1 ਕੇਸ ਬਾਦੀਆਂ ਪਿੰਡ ਨਾਲ ਸਬੰਧਿਤ ਹੈ, ਜਿੰਨਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 20 ਮਰੀਜਾਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਅੱਜ 244 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 309 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 409 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਹੁਣ 2848 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2598 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 191 ਕੇਸ ਐਕਟਿਵ ਹਨ। ਇਹ ਵੀ ਦੱਸ ਦੇਈਏ ਕਿ ਜ਼ਿਲੇ ਅੰਦਰ ਹੁਣ ਤੱਕ ਕੋਰੋਨਾ ਕਰਕੇ 59 ਮੌਤਾਂ ਵੀ ਹੋ ਚੁੱਕੀਆਂ ਹਨ।