ਅਸ਼ੋਕ ਵਰਮਾ
ਬਠਿੰਡਾ, 20 ਅਕਤੂਬਰ 2020 - ਕਿਸਾਨ ਜਥੇਬੰਦੀਆਂ ਵੱਲੋਂ ਅੱਜ 20 ਦਿਨ ਰੇਲਵੇ ਸਟੇਸਨ ਰਾਮਪੂਰਾ ਫੂਲ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਮੋਰਚਾ ਜਾਰੀ ਹੈ। ਅੱਜ ਦੇ ਮੋਰਚੇ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੋਲਾ ਸਿੰਘ ਬੁੱਗਰ, ਜਿਲ੍ਹਾ ਪ੍ਰੈੱਸ ਸਕੱਤਰ ਗੁਰਤੇਜ ਮਹਿਰਾਜ ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਗਦੀਸ਼ ਸਿੰਘ ਗੁੰਮਟੀ ਕਲਾਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲਾਾ ਪ੍ਰਧਾਨ ਪੁਰਸ਼ੋਤਮ ਮਹਿਰਾਜ, ਪ੍ਰਚਾਰ ਸਕੱਤਰ ਰਣਜੀਤ ਸਿੰਘ ਮੰਡੀਕਲਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੁਖਵਿੰਦਰ ਸਿੰਘ ਫੂਲੇਵਾਲਾ , ਧੰਨਾ ਸਿੰਘ ਬੁਰਜ ਗਿੱਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਹਰਨੇਕ ਸਿੰਘ ਆਲੀਕੇ,ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸੂਬਾ ਆਗੂ ਕਾਕਾ ਸਿੰਘ ਅਤੇ ਭੋਲਾ ਸਿੰਘ ਕੋਟੜਾ ਕੌੜਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਜਦੋਂ ਵੀ ਪੰਜਾਬ ਦੀ ਅਣਖ ਨੂੰ ਵੰਗਾਰਿਆ ਹੈ ਤਾਂ ਪੰਜਾਬੀਆਂ ਨੇ ਮੋੜਵਾਂ ਜਵਾਬ ਦੇ ਕੇ ਜਿੱਤ ਹਾਸਲ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ ਸੰਘਰਸ਼ ਜਾਰੀ ਰੱਖਿਆ ਜਾਏਗਾ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਮੁਲਕ ਦੇ ਸਾਰੇ ਮਾਲ ਖਜ਼ਾਨੇ ਬਹੁਕੌਮੀ ਕੰਪਨੀਆਂ ਅਤੇ ਅੰਬਾਨੀ ਅਡਾਨੀ ਵਰਗੇ ਕਾਰਪੋਰੇਟ ਕਾਰੋਬਾਰੀਆਂ ਨੂੰ ਸੰਭਾਲਣ ‘ਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਲੋਕ ਨਾ- ਸਿਰਫ ਆਪਣੇ ਖੇਤਾਂ ਤੇ ਫ਼ਸਲਾਂ ਨੂੰ ਹੜੱਪਣ ਦੇ ਲੁਟੇਰੇ ਕਾਰਪੋਰੇਟੀ ਮਨਸੂਬਿਆਂ ਨੂੰ ਚੁਣੌਤੀ ਦੇਣਗੇ ਸਗੋਂ ਉਨਾਂ ਦੇ ਚੱਲ ਰਹੇ ਕਾਰੋਬਾਰਾਂ ਨੂੰ ਵੀ ਨੱਥ ਪਾਉਣ ਲਈ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ’ਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਵਾਗਤ ਕਰਦੀਆਂ ਹਨ। ਅੱਜ ਮੋਰਚੇ ’ਚ ਸ਼ਹੀਦ ਸਹੀਦ ਭਗਤ ਸਿੰਘ ਦੀ ਜੀਵਨੀ ਤੇ ਨਾਟਕ ਵੀ ਖੇਡਿਆ ਗਿਆ। ਇਸ ਮੋਰਚੇ ’ਚ ਸਟੇਜ ਸੰਚਾਲਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ ਢਪਾਲੀ ਨੇ ਕੀਤਾ।