← ਪਿਛੇ ਪਰਤੋ
ਚੰਡੀਗੜ੍ਹ, 21 ਅਕਤੂਬਰ 2020 - ਪੰਜਾਬ ਵਿਧਾਨ ਸਭਾ ਦਾ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਸੱਦੇ ਗਏ ਵਿਸ਼ੇਸ਼ ਸੈਸ਼ਨ ਦੇ ਅੱਜ ਤੀਜੇ ਤੇ ਅਖੀਰਲੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਉਪਰੰਤ ਮੀਡੀਆ ਨੂੰ ਆਪਣੇ ਸਟੈਂਡ ਬਾਰੇ ਫੇਰ ਤੋਂ ਸਪਸ਼ਟ ਕੀਤਾ। ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ, ਉਹ ਆਪਣੇ ਸਟੈਂਡ 'ਤੇ ਕਾਇਮ ਹਨ ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ ਰਾਸ਼ਟਰਪਤੀ ਰਾਜ ਲਾਗੂ ਕਰ ਦੇਵੇ, ਉਹ ਅਸਤੀਫਾ ਦੇਣੋਂ ਨਹੀਂ ਡਰਦੇ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਉਹ ਲੜਾਈ ਲੜਦੇ ਰਹਿਣਗੇ।
Total Responses : 265