ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ 15 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 7 ਕੇਸ ਮਲੋਟ, 3 ਕੇਸ ਗਿੱਦੜਬਾਹਾ, 1 ਕੇਸ ਬਾਦਲ, 1 ਕੇਸ ਬਰੀਵਾਲਾ ਤੇ 1 ਕੇਸ ਸਰਾਵਾਂ ਬੋਤਲਾਂ ਤੋਂ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 18 ਮਰੀਜਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 270 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 210 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 227 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2932 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2711 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 161 ਕੇਸ ਐਕਟਿਵ ਹਨ। ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 60 ਮੌਤਾਂ ਵੀ ਹੋ ਚੁੱਕੀਆਂ ਹਨ।