ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 15 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 6 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 3 ਕੇਸ ਮਲੋਟ, 1 ਕੇਸ ਗਿੱਦੜਬਾਹਾ, 2 ਕੇਸ ਫੁੱਲੂ ਖੇੜਾ, 2 ਕੇਸ ਕਿੱਲਿਆਵਾਲੀ ਤੇ 1 ਕੇਸ ਸਰਾਵਾਂ ਬੋਦਲਾਂ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 17 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 90 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 339 ਸੈਂਪਲ ਬਕਾਇਆ ਹਨ।
ਅੱਜ ਜ਼ਿਲ੍ਹੇ ਭਰ ਅੰਦਰੋਂ 307 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2953 ਹੋ ਗਈ ਹੈ, ਜਿਸ ਵਿੱਚੋਂ 2743 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 149 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 61 ਮੌਤਾਂ ਵੀ ਹੋ ਚੁੱਕੀਆਂ ਹਨ।