ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ ਹੋਰ 8 ਜਣੇ ਕੋਰੋਨਾ ਦੀ ਚਪੇਟ ’ਚ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਗਿੱਦੜਬਾਹਾ ਤੇ 3 ਕੇਸ ਮਲੋਟ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 28 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 45 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 174 ਸੈਂਪਲ ਬਕਾਇਆ ਹਨ। ਜ਼ਿਲ੍ਹੇ ਭਰ ਅੰਦਰੋਂ ਅੱਜ 63 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3032 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2836 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 133 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਨਾਲ ਹੁਣ ਤੱਕ 63 ਮੌਤਾਂ ਵੀ ਹੋ ਚੁੱਕੀਆਂ ਹਨ।