ਚੰਡੀਗੜ੍ਹ , 3 ਨਵੰਬਰ 2020:ਪੰਜਾਬ ਵਿਚ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ 'ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜੀਟਲ ਡਰਾਈਵਿੰਗ ਲਾਇਸੰਸ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਜਨਤਕ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ 'ਸਾਰਥੀ ਵੈੱਬ ਐਪਲੀਕੇਸ਼ਨ' 'ਤੇ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਹਾਸਲ ਨਹੀਂ ਹੁੰਦੀਆਂ ਹਨ ਅਤੇ ਅਜਿਹੇ ਲਾਇਸੈਸਾਂ ਨੂੰ ਤਸਦੀਕ ਕਰਨ ਸਮੇਂ ਵੀ ਮੁਸ਼ਕਿਲ ਆਉਂਦੀ ਸੀ। ਉਨ੍ਹਾਂ•ਾਂ ਦੱਸਿਆ ਕਿ ਇਨ੍ਹਾਂ•ਾਂ ਦਿੱਕਤਾਂ ਨੂੰ ਦੂਰ ਕਰਨ ਲਈ ਅਤੇ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ ਆਪਣੇ ਲਾਇਸੰਸ ਡਿਜੀਟਲ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ•ਾਂ ਕਿਹਾ ਕਿ ਪੁਰਾਣੇ ਤਰੀਕੇ ਨਾਲ ਦਸਤੀ ਰੂਪ ਵਿਚ ਕਾਪੀਆਂ 'ਤੇ ਬਣੇ ਜਾਂ ਬਿਨਾਂ ਚਿੱਪ ਤੋਂ ਪ੍ਰਿੰਟਿਡ ਡਰਾਈਵਿੰਗ ਲਾਇਸੈਸਾਂ ਨੂੰ ਹੁਣ 'ਸਾਰਥੀ ਵੈੱਬ ਐਪਲੀਕੇਸ਼ਨ' ਜ਼ਰੀਏ ਅੱਪਗ੍ਰੇਡ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 'ਵਾਹਨ ਅਤੇ ਸਾਰਥੀ ਐਪਲੀਕੇਸ਼ਨਾਂ' ਦੇ ਲਾਗੂ ਹੋਣ ਤੋਂ ਪਹਿਲਾਂ ਡਰਾਈਵਿੰਗ ਲਾਇਸੰਸ ਹੱਥੀਂ ਜਾਰੀ ਕੀਤੇ ਜਾ ਰਹੇ ਸਨ।
ਡਾ. ਅਮਰਪਾਲ ਨੇ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਿਤ ਰਜਿਸਟਰਿੰਗ ਅਥਾਰਿਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜ਼ਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ•ਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ।
ਉਨ੍ਹਾਂ•ਾਂ ਕਿਹਾ ਕਿ ਅਜਿਹੀਆਂ ਮੁਸ਼ਕਲਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸਹੂਲਤ ਲਈ ਸਾਰਥੀ ਡਾਟਾ ਬੇਸ ਵਿਚ ਡਰਾਈਵਿੰਗ ਲਾਇਸੰਸਾਂ ਨੂੰ ਅੱਪਡੇਟ ਕਰਨ ਲਈ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਰਥੀ ਵੈੱਬ ਐਪਲੀਕੇਸ਼ਨ ਵਿਚ ਨਵੀਂ ਵਿਵਸਥਾ ਸ਼ੁਰੂ ਹੋਣ ਨਾਲ ਬਿਨੈਕਾਰ ਕਿਸੇ ਵੀ ਤਰ•ਾਂ ਦੀ ਤਬਦੀਲੀ ਲਈ ਘਰ ਤੋਂ ਹੀ ਅਪਲਾਈ ਕਰ ਸਕਦਾ ਹੈ ਅਤੇ ਸਬੰਧਿਤ ਅਥਾਰਟੀ ਵੱਲੋਂ ਤਸਦੀਕ ਕਰਨ ਅਤੇ ਪ੍ਰਵਾਨਗੀ ਤੋਂ ਬਾਅਦ ਆਪਣੇ ਵੇਰਵਿਆਂ ਨੂੰ ਡਾਟਾ ਬੇਸ 'ਤੇ ਆਨਲਾਈਨ ਰਜਿਸਟਰ ਕਰਵਾ ਸਕਦਾ ਹੈ।
ਉਨ੍ਹਾਂ•ਾਂ ਦੱਸਿਆ ਕਿ ਸਾਰਥੀ ਵੈੱਬ ਐਪਲੀਕੇਸ਼ਨ ਵਿਚ ਅਪਲਾਈ ਕਰਨ ਲਈ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ www.sarathi.parivahan.gov.in ਜਾਂ ਮੋਬਾਈਲ ਐਪ ਐਮਪਰਿਵਾਹਨ 'ਤੇ ਜਾ ਕੇ ਇਹ ਵੇਖਣਾ ਪਵੇਗਾ ਕਿ ਉਸ ਦਾ ਵੇਰਵਾ ਸਾਰਥੀ ਐਪ ਵਿਚ ਉਪਲਬਧ ਹੈ ਜਾਂ ਨਹੀਂ। ਜੇ ਬਿਨੈਕਾਰ ਦੇ ਵੇਰਵੇ ਸਾਰਥੀ ਡਾਟਾਬੇਸ ਵਿੱਚ ਨਹੀਂ ਹਨ ਤਾਂ ਬਿਨੈਕਾਰ www.punjabtransport.org ਜਾਂ www.sarathi.parivahan.gov.in 'ਤੇ ਜਾ ਕੇ ਵੇਰਵੇ ਅੱਪਡੇਟ ਕਰ ਸਕੇਗਾ ਅਤੇ ਲੋੜੀਂਦੇ ਦਸਤਾਵੇਜ਼ਾਂ ਨਾਲ ਆਪਣੇ ਮੈਨੂਅਲ ਡਰਾਈਵਿੰਗ ਲਾਇਸੰਸ ਦੀ ਸਕੈਨ ਕਾਪੀ ਜਮ•ਾਂ ਕਰੇਗਾ।
ਡਾ. ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸਬੰਧਤ ਕਲਰਕ ਬਿਨੈਕਾਰ ਵੱਲੋਂ ਅੱਪਲੋਡ ਕੀਤੇ ਦਸਤਾਵੇਜ਼ਾਂ ਦੀ ਤਸਦੀਕ ਕਰੇਗਾ ਅਤੇ ਇਸ ਨੂੰ ਮਨਜ਼ੂਰੀ ਲਈ ਲਾਇਸੰਸਿੰਗ ਤੇ ਰਜਿਸਟਰਿੰਗ ਅਥਾਰਟੀ ਨੂੰ ਭੇਜੇਗਾ। ਡਿਜੀਟਲ ਫਾਈਲ ਅਤੇ ਨੱਥੀ ਕੀਤੇ ਰਿਕਾਰਡ ਦੇ ਅਧਾਰ 'ਤੇ ਸਬੰਧਤ ਅਥਾਰਟੀ ਤੁਰੰਤ ਬਿਨੈਪੱਤਰ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰੇਗਾ। ਇੱਕ ਵਾਰ ਬਿਨੈਪੱਤਰ ਨੂੰ ਪ੍ਰਵਾਨਗੀ ਮਿਲਣ ਬਾਅਦ ਲਾਇਸੰਸ ਧਾਰਕ ਐਮਪਰਿਵਾਹਨ ਮੋਬਾਈਲ ਐਪ ਜਾਂ ਡਿਜੀਲਾਕਰ ਵਿੱਚ ਡਰਾਈਵਿੰਗ ਲਾਇਸੰਸ ਡਾਊਨਲੋਡ ਕਰਨ ਯੋਗ ਹੋ ਜਾਵੇਗਾ। ਬਿਨੈਕਾਰ ਨੂੰ ਸਮਾਰਟ ਕਾਰਡ ਡਰਾਈਵਿੰਗ ਲਾਇਸੰਸ ਵੀ ਜਾਰੀ ਕੀਤਾ ਜਾਵੇਗਾ।
ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੀਲਿੰਗ ਕਲਰਕ ਤੋਂ ਲੌਗਇਨ ਆਈ.ਡੀਜ਼. ਵਿੱਚ ਡਾਟਾਬੇਸ 'ਚ ਸੋਧ ਕਰਨ ਦੀ ਅਥਾਰਟੀ ਲੈ ਲਈ ਗਈ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅੰਕੜਿਆਂ ਵਿਚ ਕੋਈ ਫੇਰਬਦਲ ਨਾ ਕੀਤਾ ਜਾ ਸਕੇ। ਸਾਰਥੀ ਦੇ ਇਸ ਮੋਡੀਊਲ ਦੇ ਲਾਗੂ ਹੋਣ ਨਾਲ ਬਿਨੈਕਾਰ ਨੂੰ ਸਿਰਫ਼ ਇਕ ਵਾਰ ਬਾਇਓਮੈਟ੍ਰਿਕ (ਫੋਟਗਰਾਫ਼ ਅਤੇ ਦਸਤਖ਼ਤਾਂ) ਲਈ ਹੀ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਹੈ। ਸਾਰੀ ਪ੍ਰਕਿਰਿਆ ਨੂੰ ਮੁਕੰਮਲ ਹੋਣ ਵਿਚ 14 ਦਿਨਾਂ ਤੋਂ ਵੱਧ ਸਮਾਂ ਨਹੀਂ ਲੱਗੇਗਾ।
ਡਾ. ਅਮਰਪਾਲ ਸਿੰਘ , ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ
ਸਟੇਟ ਟਰਾਂਸਪੋਰਟ ਕਮਿਸਨਰ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਵਿਭਾਗ ਨੂੰ ਆਪਣੇ ਡਿਜੀਟਲਾਈਜਡ ਡਾਟਾ ਬੇਸ ਨੂੰ ਬਿਹਤਰ ਬਣਾਉਣ, ਨਕਲੀ ਡਰਾਈਵਿੰਗ ਲਾਇਸੰਸਾਂ ਨੂੰ ਖ਼ਤਮ ਕਰਨ ਅਤੇ ਜਨਤਾ ਲਈ ਸੇਵਾਵਾਂ ਦੀ ਉਪਲੱਬਧਤਾ ਨੂੰ ਸੁਖਾਲਾ ਬਣਾਉਣ ਵਿੱਚ ਸਹਾਇਤਾ ਕਰੇਗੀ। ਜ਼ਿਕਰਯੋਗ ਹੈ ਕਿ ਵਾਹਨ ਅਤੇ ਸਾਰਥੀ ਵੈੱਬ ਐਪਲੀਕੇਸਨ (ਜੋ ਸੜਕ ਆਵਾਜਾਈ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ਐਨ.ਆਈ.ਸੀ. ਵਲੋਂ ਤਿਆਰ ਕੀਤੀ ਗਈ ਹੈ) ਦੀ ਵਰਤੋਂ ਸੂਬੇ ਵਿਚ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸਨ ਸਰਟੀਫਿਕੇਟ ਨਾਲ ਸੰਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।”