ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 1 ਮਰੀਜ਼ਾਂ ਦੀ ਹੋ ਗਈ ਮੌਤ
ਐਸ.ਏ.ਐਸ ਨਗਰ, 05 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਵਿੱਚ ਕੋਵਿਡ-19 ਦੇ ਅੱਜ 61 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 61 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ਼ ਦੀ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿੱਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 12659 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11823 ਮਰੀਜ਼ ਠੀਕ ਹੋ ਗਏ ਹਨ, 594 ਐਕਟਿਵ ਕੇਸ ਹਨ ਅਤੇ 242 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।