← ਪਿਛੇ ਪਰਤੋ
ਇੰਦਰਜੀਤ ਸਿੰਘ - ਆਉਣ ਵਾਲੀ 26 ਅਤੇ 27 ਤਰੀਖ ਨੂੰ ਦਿੱਲੀ ਦਾ ਘਿਰਾਓ ਕਰਨ ਦਾ ਕੀਤਾ ਐਲਾਨ ਫਾਜ਼ਿਲਕਾ, 5 ਨਵੰਬਰ 2020 - ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਨੂੰਨ ਦਾ ਵਿਰੋਧ ਜਿੱਥੇ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਇਸ ਕਨੂੰਨ ਦੇ ਖਿਲਾਫ ਕਿਸਾਨਾਂ ਦਾ ਰੋਸ਼ ਦਿਨ-ਬ- ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਫਾਜ਼ਿਲਕਾ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ਵਲੋਂ ਐਲਾਨ ਦੇ ਮੁਤਾਬਕ ਪੰਜਾਬ ਭਰ ਵਿੱਚ ਕੀਤੇ ਜਾਣ ਵਾਲੇ ਚੱਕਾਜਾਮ ਦੇ ਤਹਿਤ ਅੱਜ ਫਾਜ਼ਿਲਕਾ ਤੋਂ ਪੰਜਾਬ ਰਾਜਸਥਾਨ ਨੂੰ ਜੋੜਨ ਵਾਲਾ ਨੈਸ਼ਨਲ ਹਾਈਵੇਅ ਜਾਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਦੇ ਇਸ ਫੁਰਮਾਨ ਦੇ ਅੱਗੇ ਝੁਕਣ ਵਾਲੇ ਨਹੀਂ ਅਤੇ ਇਸ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਰਹਣਗੇ। ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿੱਥੇ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਮਾਲ ਗੱਡੀਆਂ ਰੋਕਣਾਂ ਅਤੇ ਕੋਲਾ ਰੋਕਣਾਂ ਅਤੇ ਆਉਣ ਵਾਲੇ ਡਿਵੈਲਪਮੇਂਟ ਦੇ ਫੰਡ ਰੋਕ ਕੇ ਕਿਸਾਨਾਂ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪਰ ਪੰਜਾਬ ਦੇ ਕਿਸਾਨ ਕੇਂਦਰ ਦੇ ਅੱਗੇ ਝੁਕਣ ਵਾਲੇ ਨਹੀਂ, ਉਹ ਇਸ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਉੱਥੇ ਹੀ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਅਤੇ ਲੀਡਰਾਂ ਨੂੰ ਰਾਸ਼ਟਰਪਤੀ ਵਲੋਂ ਮਿਲਣ ਲਈ ਸਮਾਂ ਨਾ ਦੇਣ ਦੀ ਵੀ ਨਿੰਦਿਆ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਵਲੋਂ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਨੇਤਾਵਾਂ ਦੀ ਗੱਲ ਨਾ ਸੁਣਕੇ ਪੰਜਾਬ ਦੀ ਬੇਇੱਜ਼ਤੀ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਇਹ ਕਨੂੰਨ ਰੱਦ ਨਹੀਂ ਕੀਤੇ ਗਏ ਤਾਂ ਆਉਣ ਵਾਲੀ 26 ਅਤੇ 27 ਤਾਰੀਖ ਨੂੰ ਦਿੱਲੀ ਦਾ ਘਿਰਾਉ ਕੀਤਾ ਜਾਵੇਗਾ।
Total Responses : 266