ਜੀ ਐਸ ਪੰਨੂ
ਪਟਿਆਲਾ, 7 ਨਵੰਬਰ 2020 - ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਮਾਰੂ ਕਾਨੂੰਨਾਂ ਖਿਲਾਫ਼ ਚੱਲ ਰਹੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸੇ ਸੱਦੇ ਤਹਿਤ ਪਿਛਲੇ 35 ਦਿਨਾਂ ਤੋਂ ਧਰੇੜੀ ਜੱਟਾਂ ਟੋਲ ਪਲਾਜੇ ਦਾ ਘਿਰਾਓ ਕੀਤਾ ਹੋਇਆ ਹੈ। ਇਸ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅਗਵਾਈ ਕੀਤੀ ਜਾ ਰਹੀ ਹੈ।
ਇਹਨਾਂ ਦੋ ਦਿਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੀ ਇਸ ਘਿਰਾਓ ਵਿਚ ਸ਼ਾਮਿਲ ਹੋਈ ਹੈ। ਅੱਜ ਵਾਲੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਰਣਜੀਤ ਸਵਾਜਪੁਰ, ਬੀਕੇਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਅਤੇ ਬੀਕੇਯੂ ਡਕੌਂਦਾ ਵੱਲੋਂ ਕਰਨੈਲ ਸਿੰਘ ਦੁਆਰਾ ਸੰਬੋਧਨ ਕੀਤਾ ਗਿਆ। ਬੁਲਾਰਿਆਂ ਨੇ ਦੱਸਿਆ ਕੇ ਕਿਸਾਨਾਂ ਦੇ ਵਿਰੋਧ ਦੇ ਦਬਾਅ ਸਦਕਾ ਭਾਜਪਾ ਦੇ ਪੰਜਾਬ ਆਗੂਆਂ ਦੁਆਰਾ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਪੰਜਾਬ ਵਿੱਚੋਂ ਉੱਠੀ ਲਹਿਰ ਦਾ ਪ੍ਰਭਾਵ ਹੁਣ ਪੂਰੇ ਭਾਰਤ ਪੱਧਰ ਚਲਾ ਗਿਆ ਹੈ। ਜਨਤਕ ਜਮਹੂਰੀ ਜਥੇਬੰਦੀਆਂ ਵੀ ਹੁਣ ਕਿਸਾਨੀ ਸੰਘਰਸ਼ ਦੇ ਪਿੜ ਵਿੱਚ ਉੱਤਰ ਗਈਆ ਹਨ। ਸਾਰੇ ਬੁਲਾਰਿਆਂ ਨੇ 26-27 ਨਵੰਬਰ ਨੂੰ ਦਿੱਲੀ ਚੱਲੋਂ ਮੁਹਿੰਮ ਦੀ ਤਿਆਰੀ ਕਰਨ ਲਈ ਆਖਿਆ ਹੈ ਤੇ ਟੋਲ ਪਲਾਜ਼ਾ ਪੁਰੀ ਤਰ੍ਹਾਂ ਘੇਰਿਆਂ ਹੋਇਆ ਹੈ।