ਅਸ਼ੋਕ ਵਰਮਾ
ਮਾਨਸਾ, 8 ਨਵੰਬਰ 2020 - ਮਾਨਸਾ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧ ਲਿਆਂਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਚੱਲ ਰਹੇ ਸੰਘਰਸ਼ਾਂ ਦੌਰਾਨ ਹੁਣ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ ਹਰ ਰੋਜ ਧਰਨੇ ਦੇਣ ਦੇ ਐਲਾਨ ਤਹਿਤ ਅੱਜ ਮਾਨਸਾ ਵਿੱਚ ਬੀ.ਜੇ.ਪੀ. ਦੇ ਸਟੇਟ ਕਮੇਟੀ ਮੈਂਬਰ ਸੂਰਜ ਛਾਬੜਾ ਦੇ ਘਰ ਅੱਗੇ ਦੂਜੇ ਦਿਨ ਧਰਨਾ ਦੇ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਧਰਨਾਕਾਰੀਆਂ ਨੂੰ ਪੁਲਿਸ ਨੇ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ ਕੀਤੀ, ਪਰ ਕਿਸਾਨਾਂ ਨੇ ਪੁਲਿਸ ਦੀਆਂ ਰੋਕਾਂ ਹਟਾ ਦਿੱਤੀਆਂ ਅਤੇ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਜਨਤਕ ਇਕੱਠਾ ਦੇ ਰੂਪ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਇਸ ਮੌਕੇ ਮਹਿੰਦਰ ਸਿੰਘ ਰੁਮਣਾ, ਚਰਨਜੀਤ ਕੌਰ ਖੀਵਾ, ਗੁਰਦੇਵ ਕੌਰ ਭੈਣੀ ਬਾਘਾ, ਭਾਨ ਸਿੰਘ ਬਰਨਾਲਾ, ਜਗਸੀਰ ਸਿੰਘ ਜਵਾਹਰਕੇ, ਸਾਧੂ ਸਿੰਘ ਅਲੀਸ਼ੇਰ ਹਾਜ਼ਰ ਸਨ।