ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ 2020 - ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਜ਼ਿਲ੍ਹੇ ਅੰਦਰ 19 ਨਵੇਂ ਮਰੀਜ਼ਾਂ ਦੀ ਪੁਸ਼ਟੀ ਵੀ ਅੱਜ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 6 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 7 ਕੇਸ ਮਲੋਟ, 4 ਕੇਸ ਗਿੱਦੜਬਾਹਾ, 1 ਕੇਸ ਰਹੂੜਿਆਂਵਾਲੀ ਤੇ 1 ਕੇਸ ਸਰਾਵਾਂ ਬੋਦਲਾਂ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 10 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 416 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 681 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 559 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3161 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2941 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 150 ਕੇਸ ਸਰਗਰਮ ਚੱਲ ਰਹੇ ਹਨ।
72 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਹੋਈ ਮੌਤ
ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਇੱਕ 72 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਮਿ੍ਰਤਕ ਸ੍ਰੀ ਮੁਕਤਸਰ ਸਾਹਿਬ ਦੇ ਸਦਰ ਬਜ਼ਾਰ ਨਾਲ ਸਬੰਧਿਤ ਸੀ, ਜੋ ਕੋਰੋਨਾ ਪਾਜ਼ੇਟਿਵ ਸੀ ਤੇ ਇਲਾਜ ਲਈ ਬਠਿੰਡਾ ਦੇ ਇੱਕ ਹਸਪਤਾਲ ਵਿਖੇ ਦਾਖ਼ਲ ਸੀ, ਅੱਜ ਇਲਾਜ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੁਣ 70 ਹੋ ਗਈ ਹੈ।