ਹਰਜਿੰਦਰ ਸਿੰਘ ਭੱਟੀ
- ਕੋਵਿਡ-19 ਦੇ 2 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 12 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 53 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 132 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ ,ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 108 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 13311 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 12159 ਮਰੀਜ਼ ਠੀਕ ਹੋ ਗਏ ਹਨ, 899 ਐਕਟਿਵ ਕੇਸ ਹਨ ਅਤੇ 253 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।