ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ ਕਿਸੇ ਮਰੀਜ਼ ਦੀ ਅੱਜ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 13 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਵਿੱਚ ਕੋਵਿਡ-19 ਦੇ ਅੱਜ 27 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 124 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸ ਮਰੀਜ਼ ਦੀ ਅੱਜ ਮੌਤ ਨਹੀ ਹੋਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ ,ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 89 ਕੇਸ ਸ਼ਾਮਲ ਹਨ।
ਜ਼ਿਲ੍ਹੇ 'ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 13435 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 12186 ਮਰੀਜ਼ ਠੀਕ ਹੋ ਗਏ ਹਨ, 996 ਐਕਟਿਵ ਕੇਸ ਹਨ ਅਤੇ 253 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।