ਫਿਰੋਜ਼ਪੁਰ 16 ਨਵੰਬਰ 2020 : ਜ਼ਿਲ੍ਹੇ ਵਿਚ ਹੁਣ ਤੱਕ 55,562 ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 51,266 ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਹੁਣ ਤੱਕ ਜ਼ਿਲੇ ਵਿੱਚ ਕੁੱਲ 4089 ਲੋਕ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਨਵੇਂ ਕੋਰੋਨਾ ਪੋਜੇਟਿਵ ਕੇਸ ਆਏ ਹਨ ਅਤੇ ਹੁਣ ਕੁਲ ਐਕਟਿਵ ਕੇਸਾਂ ਦੀ ਗਿਣਤੀ 75 ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਵਿਡ-19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਵੇ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਤੋਂ ਬਚਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਜ਼ਰੂਰ ਕਰੋ।