ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 3 ਮਰੀਜ਼ਾ ਦੀ ਹੋਈ ਮੌਤ
ਐਸ.ਏ.ਐਸ ਨਗਰ, 19 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 14032 ਮਿਲੇ ਹਨ ਜਿਨ੍ਹਾਂ ਵਿੱਚੋਂ 12615 ਮਰੀਜ਼ ਠੀਕ ਹੋ ਗਏ ਅਤੇ 1154 ਕੇਸ ਐਕਟਿਵ ਹਨ । ਜਦਕਿ 263 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 75 ਮਰੀਜ਼ ਠੀਕ ਹੋਏ ਹਨ ਅਤੇ 135 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 03 ਮਰੀਜਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬੂਥਗੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਘੜੂੰਆ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 110 ਕੇਸ ਸ਼ਾਮਲ ਹਨ।