ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ ਨਵੇਂ 17 ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 1 ਕੇਸ ਮਲੋਟ, 1 ਕੇਸ ਗਿੱਦੜਬਾਹਾ, 2 ਕੇਸ ਖੁੱਡੀਆਂ ਗੁਲਾਬ ਸਿੰਘ, 1 ਕੇਸ ਬਾਦਲ, 4 ਕੇਸ ਚੱਕ ਸ਼ੇਰੇਵਾਲਾ, 1 ਕੇਸ ਬਰੀਵਾਲਾ, 1 ਕੇਸ ਬੁਰਜ਼ ਸਿੱਧਵਾਂ, 1 ਕੇਸ ਰੁਪਾਣਾ, 1 ਕੇਸ ਸਿੱਖਵਾਲਾ ਤੇ 1 ਕੇਸ ਪਿੰਡ ਭਾਗੂ ਤੋਂ ਸਬੰਧਿਤ ਪਾਇਆ ਗਿਆ ਹੈ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 23 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ।
ਅੱਜ 86 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 798 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 388 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3377 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3091 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 205 ਕੇਸ ਸਰਗਰਮ ਚੱਲ ਰਹੇ ਹਨ।
37 ਸਾਲਾ ਔਰਤ ਦੀ ਕੋਰੋਨਾ ਨਾਲ ਮੌਤ
ਕੋਰੋਨਾ ਕਰਕੇ ਅੱਜ ਜ਼ਿਲ੍ਹੇ ਅੰਦਰ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ ਔਰਤ ਗਿੱਦੜਬਾਹਾ ਤੋਂ ਸਬੰਧਿਤ ਸੀ, ਜਿਸਦੀ ਉਮਰ ਕਰੀਬ 37 ਸਾਲ ਸੀ, ਜੋ ਕੋਰੋਨਾ ਪਾਜ਼ੇਟਿਵ ਚੱਲ ਰਹੀ ਸੀ ਤੇ ਇਲਾਜ ਲਈ ਫਰੀਦਕੋਟ ਵਿਖੇ ਦਾਖ਼ਲ ਸੀ। ਅੱਜ ਇਲਾਜ ਦੌਰਾਨ ਇਸ ਔਰਤ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ ਕੁੱਲ 81 ਮੌਤਾਂ ਹੋ ਚੁੱਕੀਆਂ ਹਨ।