ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ਼ ਦੀ ਨਹੀ ਹੋਈ ਮੌਤ
ਐਸ.ਏ.ਐਸ ਨਗਰ, 22 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 14396 ਮਿਲੇ ਹਨ ਜਿਨ੍ਹਾਂ ਵਿੱਚੋਂ 12885 ਮਰੀਜ਼ ਠੀਕ ਹੋ ਗਏ ਅਤੇ 1245 ਕੇਸ ਐਕਟਿਵ ਹਨ । ਜਦਕਿ 266 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 116 ਮਰੀਜ਼ ਠੀਕ ਹੋਏ ਹਨ ਅਤੇ 96 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ਼ ਦੀ ਮੌਤ ਨਹੀ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 17 ਕੇਸ, ਕੁਰਾਲੀ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ਸ਼ਾਮਲ ਹਨ।