*ਕੋਵਿਡ ਦੇ 1 ਮਰੀਜ਼ ਦੀ ਹੋਈ ਮੌਤ*
ਐਸ.ਏ.ਐਸ ਨਗਰ, 23 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 14554 ਮਿਲੇ ਹਨ ਜਿਨ੍ਹਾਂ ਵਿੱਚੋਂ 12892 ਮਰੀਜ਼ ਠੀਕ ਹੋ ਗਏ ਅਤੇ 1395 ਕੇਸ ਅੈਕਟੀਵ ਹਨ । ਜਦਕਿ 267 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 158 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਇਕ ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 12 ਕੇਸ, ਢਕੋਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਘੜੂੰਆ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 22 ਕੇਸ , ਖਰੜ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ ,ਕੁਰਾਲੀ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ , ਲਾਲੜੂ ਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 105 ਕੇਸ ਸ਼ਾਮਲ ਹਨ।