ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 4 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 25 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 14772 ਮਿਲੇ ਹਨ ਜਿਨ੍ਹਾਂ ਵਿੱਚੋਂ 12898 ਮਰੀਜ਼ ਠੀਕ ਹੋ ਗਏ ਅਤੇ 1601 ਕੇਸ ਐਕਟਿਵ ਹਨ । ਜਦਕਿ 273 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 04 ਮਰੀਜ਼ ਠੀਕ ਹੋਏ ਹਨ ਅਤੇ 138 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 4 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 18 ਕੇਸ,ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 12 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 83 ਕੇਸ ਸ਼ਾਮਲ ਹਨ।