ਨਵੀਂ ਦਿੱਲੀ, 27 ਨਵੰਬਰ 2020 - ਦਿੱਲੀ ਕੂਚ ਕਰ ਰਹੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ-ਮੁੰਡਕਾ ਬਾਰਡਰ 'ਤੇ ਪਹੁੰਚ ਰਹੇ ਹਨ ਜਿੱਥੇ ਪੁਲਿਸ ਵੱਲੋਂ ਵੱਡੀ ਤਿਆਰੀ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੇ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ, ਪਰ ਕਿਸਾਨਾਂ ਵੱਲੋਂ ਵੀ ਹਾਰ ਨਹੀਂ ਮੰਨੀ ਜਾ ਰਹੀ ਅਤੇ ਉਹ ਦਿੱਲੀ ਜਾਣ ਲਈ ਬਜਿੱਦ ਹਨ।
ਜਿਸ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਕੋਲੋਂ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ 'ਚ ਤਬਦੀਲ ਕਰਨ ਦੀ ਇਜਾਜ਼ਤ ਮੰਗੀ ਹੈ। ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਹਿਰਾਸਤ 'ਚ ਲੈ ਕੇ ਇਨ੍ਹਾਂ ਜੇਲ੍ਹਾਂ 'ਚ ਰੱਖਿਆ ਜਾਵੇਗਾ।